ਜਲੰਧਰ:ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜਾਂ ਨੂੰ ਤੁਰੰਤ ਸਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਵਿਖੇ ਤਬਦੀਲ ਕੀਤਾ ਜਾਵੇ ਤਾਂ ਜੋ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ 21 ਮਰੀਜ਼ ਸਿਵਲ ਹਸਪਤਾਲ ਵਿਖੇ ਦਾਖਿਲ ਹਨ ਅਤੇ ਸਿਵਲ ਹਸਪਤਾਲ ਫਿਲੌਰ ਵਿਖੇ ਦਾਖ਼ਿਲ 5 ਮਰੀਜਾਂ ਨੂੰ ਹਨ ਸਿਵਲ ਹਸਪਤਾਲ ਜਲੰਧਰ ਤਬਦੀਲ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ 550 ਬੈਡਾਂ ਵਾਲਾ ਹਸਪਤਾਲ ਹੈ ਜਿਸ ਨੂੰ ਆਈਸੋਲੇਸ਼ਨ ਵਾਰਡ ਵਿੱਚ ਤਬਦੀਲ ਕੀਤਾ ਗਿਆ ਹੈ ਅਤੇ ਇਥੇ ਲੋੜ ਅਨੁਸਾਰ ਬੁਨਿਆਦੀ ਢਾਂਚਾ ਅਤੇ ਡਾਕਟਰੀ ਸਹੂਲਤਾਂ ਤੇ ਸਟਾਫ਼ ਮੌਜੂਦ ਹੈ। ਉਨ੍ਹਾਂ ਕਿਹਾ ਕਿ ਐਸ.ਐਮ.ਓ.ਕਸ਼ਮੀਰੀ ਲਾਲ ਅਤੇ ਉਨ੍ਹਾਂ ਦੀ ਟੀਮ ਵਲੋਂ ਪਹਿਲਾਂ ਹੀ ਸ਼ੱਕੀ ਮਰੀਜ਼ਾਂ ਦੇ ਇਲਾਜ਼ ਵਿੱਚ ਸ਼ਾਨਦਾਰ ਭੂਮਿਕਾ ਨਿਭਾਈ ਜਾ ਰਹੀ ਹੈ।

ਸੀ ਸ਼ਰਮਾ ਨੇ ਕਿਹਾ ਕਿ ਮੈਡੀਕਲ ਟੀਮਾਂ ਨੂੰ ਪਹਿਲਾਂ ਹੀ ਘਰ-ਘਰ ਸਰਵੇ ਕਰਕੇ ਸ਼ੱਕੀ ਮਰੀਜ਼ਾਂ ਦੀ ਪਹਿਚਾਣ ਕਰਨ ਲਈ ਲਗਾਇਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੁਲਿਸ ਵਲੋਂ ਤਿੰਨ ਸ਼ੱਕੀ ਮਰੀਜਾਂ ਦੇ ਸੰਪਰਕ ਵਿੱਚ ਆਏ ਲੋਕਾਂ ਦੀ ਪਹਿਚਾਣ ਕੀਤੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਵਾਇਰਸ ਨੂੰ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਅਤੇ ਸਾਵਧਾਨੀਆਂ ਅਪਣਾਉਣ ਦੇ ਨਾਲ-ਨਾਲ ਘਰਾਂ ਵਿੱਚ ਰਹਿ ਕੇ ਹੀ ਰੋਕਿਆ ਜਾ ਸਕਦਾ ਹੈ।

——————

6 1ttachments