ਜਲੰਧਰ: ਕੋਰੋਨਾ ਵਾਇਰਸ ਦੇ ਫੈਲਣ ਨੂੰ ਮੁੱਖ ਰੱਖਦਿਆਂ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹੌਲੀ ਦਾ ਤਿਉਹਾਰ ਪੂਰੀ ਸਾਵਧਾਨੀ ਨਾਲ ਮਨਾਇਆ ਜਾਵੇ।

ਕੋਰੋਨਾ ਵਾਇਰਸ ਸਬੰਧੀ ਸਲਾਹਕਾਰੀ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹੋਲੀ ਦੇ ਤਿਉਹਾਰ ਦੌਰਾਨ ਜਿਆਦਾ ਇਕੱਠ ਕਰਨ ਤੋਂ ਪਰਹੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੋਵਿਡ-19 ਨੂੰ ਧਿਆਨ ਵਿੱਚ ਰੱਖਦਿਆਂ ਇਹ ਸਲਾਹ ਦਿੱਤੀ ਗਈ ਹੈ ਕਿ ਜਦੋਂ ਤੱਕ ਕੋਵਿਡ-19 ਦਾ ਖ਼ਤਰਾ ਘੱਟ ਨਹੀਂ ਜਾਂਦਾ ਉਦੋਂ ਤੱਕ ਹੋਲੀ ਦੇ ਤਿਉਹਾਰ ਦੌਰਾਨ ਵੱਡਾ ਇਕੱਠ ਨਾ ਕੀਤਾ ਜਾਵੇ। ਸ੍ਰੀ ਸ਼ਰਮਾ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਭੀੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਗੁਰੇਜ਼ ਕਰਨ ਦੇ ਨਾਲ- ਨਾਲ ਬਰਸਾਤੀ ਹੋਲੀ ਖੇਡਣ ਜਾਂ ਪਾਣੀ ਵਾਲੀਆਂ ਥਾਵਾਂ ’ਤੇ ਜਾਣ ਤੋਂ ਬਚਿਆ ਜਾਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੋਲੀ ਦੌਰਾਨ ਕੁਦਰਤੀ ਰੰਗਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਹੋਲੀ ਖੇਡਣ ਸਮੇਂ ਲੋਕਾਂ ਨੂੰ ਇਕ ਦੂਸਰੇ ਦੀਆਂ ਅੱਖਾਂ, ਨੱਕ ਅਤੇ ਮੂੰਹ ਨੂੰ ਨਹੀਂ ਛੂਹਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜੇ ਕੋਈ ਵਿਅਕਤੀ ਕੋਵਿਡ-19 ਪ੍ਰਭਾਵਿਤ ਦੇਸ਼ ਤੋਂ ਆਇਆ ਹੈ ਅਤੇ ਉਹ ਪਿਛਲੇ 14 ਦਿਨਾਂ ਦੌਰਾਨ ਕਿਸੇ ਕੋਵਿਡ-19 ਤੋਂ ਪ੍ਰਭਾਵਿਤ ਵਿਅਕਤੀ ਦੇ ਸੰਪਰਕ ਵਿੱਚ ਆਇਆ ਹੈ ਤਾਂ ਉਸ ਨਾਲ ਹੋਲੀ ਨਹੀਂ ਖੇਡਣੀ ਚਾਹੀਦੀ ਕਿਉਂਕਿ ਇਹ ਵਾਇਰਸ ਅਸਾਨੀ ਨਾਲ ਇਕ ਤੋਂ ਦੂਸਰੇ ਵਿੱਚ ਫੈਲਦਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਸ ਵਿਅਕਤੀ ਵਿੱਚ ਬੁਖ਼ਾਰ, ਸੁੱਕੀ ਖੰਘ ਜਾਂ ਜੁਕਾਮ ਆਦਿ ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਉਸ ਨੂੰ ਹੱਥ ਮਿਲਾਉਣ, ਗਲੇ ਲਗਾਉਣ ਅਤੇ ਸਰੀਰਿਕ ਸੰਪਰਕ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਤੇ ਉਸ ਤੋਂ ਇਕ ਮੀਟਰ ਦੀ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਬਣ ਅਤੇ ਪਾਣੀ ਨਾਲ 20 ਸੈਕਿੰਡ ਤੱਕ ਹੱਥਾਂ ਨੂੰ ਚੰਗੀ ਤਰ੍ਹਾਂ ਧੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹੱਥ ਧੋਣ ਲਈ ਸਾਬਣ ਉਪਲਬੱਧ ਨਾ ਹੋਣ ’ਤੇ ਅਲਕੋਹਲ ਅਧਾਰਿਤ ਸੈਨੀਟਾਈਜ਼ਰ ਨਾਲ ਹੱਥ ਧੌਣੇ ਚਾਹੀਦੇ ਹਨ ਭਾਵੇਂ ਹੱਥ ਸਾਫ਼ ਹੀ ਕਿਉਂ ਨਾ ਦਿਖਾਈ ਦੇਣ।

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਖੁੱਲੇ੍ਹ ਵਿੱਚ ਨਾ ਥੁੱÎਕਿਆ ਜਾਵੇ ਅਤੇ ਖੰਘ ਤੇ ਛਿਕਦੇ ਸਮੇਂ ਟਿਸ਼ੂ ਪੇਪਰ ਜਾਂ ਰੁਮਾਲ ਦੀ ਵਰਤੋਂ ਕੀਤੀ ਜਾਵੇ