ਫਗਵਾੜਾ 3 ਸਤੰਬਰ : (ਸ਼ਿਵ ਕੋੜਾ) ਡਿਪਟੀ ਕਮਿਸ਼ਨਰ ਦੀਪਤੀ ਉੱਪਲ ਨੇ ਅੱਜ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੇ ਸਾਰੇ ਹਸਪਤਾਲ,ਲੈਬਾਂ,ਡਾਇਗਨੋਸਟਿਕ ਸੈਂਟਰ ਅਤੇ ਦਵਾਈਆਂ ਦੀਆਂ ਦੁਕਾਨਾਂ 30 ਸਤੰਬਰ ਤੱਕ ਹਫਤੇ ਦੇ ਸਾਰੇ ਦਿਨ 24 ਘੰਟੇ ਖੁੱਲੇ ਜਾ ਸਕਦੇ ਹਨ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਬਾਕੀ ਸਾਰੀਆਂ ਹਦਾਇਤਾਂ ਪਹਿਲਾਂ ਵਾਂਗ ਹੀ ਲਾਗੂ ਰਹਿਣਗੀਆਂ । ਉਨਾਂ ਕਿਹਾ ਕਿ ਇਨਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਵਿੁੱਰਧ ਡਿਜ਼ਾਸਟਰ ਮੈਨੇਜ਼ਮੈਂਟ ਐਕਟ ਦੀਆ ਧਾਰਾਵਾਂ 51 ਅਤੇ 60 ਅਤੇ ਸੈਕਸ਼ਨ 188 ਤਹਿਤ ਬਣਦੀ ਕਾਰਵਾਈ ਕੀਤੀ ਜਾਵੇਗੀ।