ਜਲੰਧਰ, 17 ਜੂਨ
ਜਲੰਧਰ ਦੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਲੋਕਾਂ ਦੀ ਭਲਾਈ ਲਈ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ।
ਜ਼ਿਲਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਲੋਕ ਪੱਖੀ ਸਕੀਮਾਂ ਦਾ ਜਾਇਜਾ ਲੈਣ ਮੌਕੇ ਉਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਪੰਜਾਬ ਦੇ ਗਰੀਬ ਅਤੇ ਪੱਛੜੇ ਵਰਗ ਦੀ ਭਲਾਈ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ ਇਹਨਾਂ ਸਕੀਮਾਂ ਦਾ ਲਾਭ ਇਸ ਦੇ ਯੋਗ ਲਾਭਪਾਤਰੀਆਂ ਤਕ ਪਹੁੰਚਾਇਆ ਜਾਵੇ ਤਾਂ ਜੋ ਇਸ ਔਖੀ ਘੜੀ ਵਿਚ ਉਨਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾ ਸਕੇ। ਉਹਨਾਂ ਸੀਨੀਅਰ ਅਧਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਨੂੰ ਪਹੁੰਚਣਾ ਯਕੀਨੀ ਬਣਾਉਣ । ਉਹਨਾਂ ਕਿਹਾ ਇਸ ਨੇਕ ਕਾਰਜ ਵਿਚ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿਚ ਚਲਾਈ ਜਾ ਰਹੀ ਬੇਟੀ ਬਚਾਓ ਬੇਟੀ ਪੜਾਓ,ਸ਼ਗਨ ਸਕੀਮ,ਪੈਂਨਸ਼ਨ ਅਤੇ ਹੋਰ ਸਕੀਮਾਂ ਬਾਰੇ ਜਾਣਕਾਰੀ ਪ੍ਰਾਪਤ ਕਰਦਿਆਂ ਕਿਹਾ ਕਿ ਇਨਾਂ ਸਕੀਮਾਂ ਨੂੰ ਸੁਚੱਜੇ ਅਤੇ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇ ਤਾਂ ਜੋ ਲੋੜਵੰਦ ਨੂੰ ਸਹੀ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ। ਉਨਾਂ ਕਿਹਾ ਕਿ ਉਹ ਆਪ ਖੁਦ ਇਨਾਂ ਸਕੀਮਾਂ ਦੀ ਨਿੱਜੀ ਤੌਰ ਤੇ ਇਨਾਂ ਸਕੀਮਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਨਿਰੰਤਰ ਨਜ਼ਰਸਾਨੀ ਕਰਨਗੇ।
ਉਹਨਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਹਨਾਂ ਸਕੀਮਾਂ ਸੰਬੰਧੀ ਹਫਤਾਵਰੀ ਰਿਪੋਰਟ ਉਹਨਾਂ ਦੇ ਦਫਤਰ ਵਿਚ ਭੇਜਣ ਤਾਂ ਜੋ ਉਸਦੀ ਨਿਰੰਤਰ ਨਜ਼ਰਸਾਨੀ ਕੀਤੀ ਜਾ ਸਕੇ ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਅਮਰਜੀਤ ਸਿੰਘ ਭੁੱਲਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ੍ਰੀ ਵਰਿੰਦਰ ਸਿੰਘ ਬੈਂਸ,ਜ਼ਿਲ੍ਹਾ ਭਲਾਈ ਅਫਸਰ ਸ੍ਰੀ ਰਾਜਿੰਦਰ ਸਿੰਘ ਅਤੇ ਹੋਰ ਵੀ ਹਾਜ਼ਰ ਸਨ।