
ਫਗਵਾੜਾ 25 ਮਾਰਚ (ਸ਼਼ਿਵ ਕੋੋੜਾ) ਫਗਵਾੜਾ ਦੇ ਨਜਦੀਕੀ ਪਿੰਡ ਡੁਮੇਲੀ ਸਥਿਤ ਇਤਿਹਾਸਕ ਗੁਰਦੁਆਰਾ ਥੰਮ੍ਹ ਸਾਹਿਬ ਵਿਖੇ ਮੀਰੀ ਪੀਰੀ ਦੇ ਮਾਲਕ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਪਾਉਣ ਦੀ ਖੁਸ਼ੀ ਵਿਚ ਸਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਐਗਰੋ ਇੰਡਸਟ੍ਰੀਜ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਸਾਬਕਾ ਮੰਤਰੀ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਉਹਨਾਂ ਸਮੂਹ ਸੰਗਤ ਨੂੰ ਸਲਾਨਾ ਗੁਰਮਤਿ ਸਮਾਗਮ ਦੀਆਂ ਸ਼ੁੱਭ ਇੱਛਾਵਾਂ ਦਿੱਤੀਆਂ ਅਤੇ ਗੁਰੂ ਸਾਹਿਬ ਦੇ ਦਰਸਾਏ ਮਾਰਗ ਤੇ ਚੱਲਣ ਲਈ ਪ੍ਰੇਰਿਆ। ਪ੍ਰਬੰਧਕਾਂ ਵਲੋਂ ਜੋਗਿੰਦਰ ਸਿੰਘ ਮਾਨ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਪਾ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਹਰਨੇਕ ਸਿੰਘ ਡੁਮੇਲੀ, ਸਰਪੰਚ ਪਰਮਿੰਦਰ ਸਿੰਘ, ਕੇ.ਕੇ. ਸ਼ਰਮਾ, ਰਵਿੰਦਰ ਸਿੰਘ ਪੀ.ਏ. ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਭਰ ਦੀਆਂ ਸੰਗਤਾਂ ਅਤੇ ਪਤਵੰਤੇ ਹਾਜਰ ਸਨ।