ਲੁਧਿਆਣਾ : ਜ਼ਿਲਾ ਪ੍ਰਸਾਸ਼ਨ ਵਲੋਂ ਚੁਦਲੀਕੀ ਜਮਾਤ ਦੇ ਸੋਲਾਂ ਵਿਅਕਤੀ ਜੋ ਕਿ ਪਿਛਲੇ ਮਹੀਨੇ ਦਿੱਲੀ ਵਿੱਚ ਹੋਏ ਸਮਾਗਮ ਵਿੱਚ ਭਾਗ ਲੈ ਕੇ ਵਾਪਸ ਪਰਤੇ ਸਨ, ਦਾ ਪਤਾ ਲਗਾ ਕੇ ਇਨ੍ਹਾਂ ਸੋਲਾਂ ਵਿਅਕਤੀਆਂ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਇਹ ਸਾਰੇ ਆਈਸੋਲੇਸ਼ਨ ਵਾਰਡ ਵਿੱਚ ਭਰਤੀ ਹਨ। ਸਿਹਤ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਇਨ੍ਹਾਂ ਦੇ ਸੈਂਪਲ ਲੈ ਲਏ ਗਏ ਹਨ ਤੇ ਸ਼ਾਮ ਤੱਕ ਇਨ੍ਹਾਂ ਦੀ ਰਿਪੋਰਟ ਆਉਣ ਦੀ ਉਮੀਦ ਹੈ।