ਅੰਮ੍ਰਿਤਸਰ, 6 ਮਈ (ਰਾਜੇਸ਼ ਕੁਮਾਰ ਸੰਧੂ) – ਅੰਮ੍ਰਿਤਸਰ ਵਿਖੇ ਸ਼ਰਾਬ ਦੀ ਵਿੱਕਰੀ ਨੂੰ ਲੈ ਕੇ ਕੱਲ ਵੀਰਵਾਰ ਤੋਂ ਸ਼ਰਾਬ ਦੇ ਠੇਕਿਆਂ ਤੇ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤਕ ਸ਼ਰਾਬ ਦੀ ਵਿੱਕਰੀ ਹੋਵੇਗੀ ਅਤੇ 1 ਵਜੇ ਤੋਂ ਸ਼ਾਮ 6 ਵਜੇ ਤਕ ਹੋਮ ਡਿਲਿਵਰੀ ਕੀਤੀ ਜਾਵੇਗੀ ।ਇਹ ਜਾਣਕਾਰੀ ਅੰਮ੍ਰਿਤਸਰ ਦੇ ਜ਼ਿਲ੍ਹਾ ਆਬਕਾਰੀ ਕਮਿਸ਼ਨਰ ਹਰਿੰਦਰਪਾਲ ਸਿੰਘ ਨੇ ਦਿੰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਅਧਿਕਾਰੀਆਂ ਨੂੰ ਇਸ ਸੰਬੰਧੀ ਹਿਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਉਹ ਸੋਸ਼ਲ ਡਿਸਟੈਂਸਿਗ ਅਤੇ ਸੈਨੇਟਾਈਜ਼ਰ ਦਾ ਵਿਸ਼ੇਸ਼ ਤੌਰ ਤੇ ਧਿਆਨ ਰਖਣ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਸ਼ਹਿਰ ਵਿਚ ਸ਼ਰਾਬ ਦੀ ਵਿੱਕਰੀ ਸਹੀ ਢੰਗ ਨਾਲ ਕਰਵਾਉਣ।