ਅਕਾਲੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਕਹਿਣਾ ਹੈ ਕਿ ਅਸੀਂ ਆਪਣੀ ਲੜਾਈ ਉਦੋਂ ਤੱਕ ਜਾਰੀ ਰੱਖਾਂਗੇ ਜਦੋਂ ਤੱਕ ਤਿੰਨ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ | ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਗੁਰਦੁਆਰਾ  ਰਕਾਬਗੰਜ ਸਾਹਿਬ ਤੋਂ ਬਾਅਦ ਪਹਿਲੀ ਬੇਰੀਕੇਟਿੰਗ ‘ਤੇ ਰੋਕ ਲਿਆ ਗਿਆ ਹੈ।ਦਿੱਲੀ ਵਿਚ ਸ਼੍ਰਮੋਣੀ ਅਕਾਲੀ ਦਲ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕੀਤੇ ਜਾ ਰਹੇ ਰੋਸ ਮਾਰਚ ਦੌਰਾਨ ਸੁਖਬੀਰ ਸਿੰਘ ਬਾਦਲ,ਹਰਸਿਮਰਤ ਕੌਰ ਬਾਦਲ ਸਮੇਤ 15 ਪਾਰਟੀ ਲੀਡਰਾਂ ਦੀ ਗ੍ਰਿਫ਼ਤਾਰੀ ਪੁਲਿਸ ਵਲੋਂ ਕੀਤੀ ਗਈ ਹੈ | ਉਨ੍ਹਾਂ ਨੂੰ ਸੰਸਦ ਮਾਰਗ ਪੁਲਿਸ ਸਟੇਸ਼ਨ ਲਿਜਾਇਆ ਜਾ ਰਿਹਾ ਹੈ