ਜਲਾਲਾਬਾਦ : ਗੁਰੂ ਹਰ ਸਹਾਏ ਅੱਜ ਪਿੰਡ ਮਾਦੀ ਕੇ ਵਿਖੇ ਸਤਸੰਗ ਘਰ ਦੇ ਲਾਗੇ ਚੌਕ ਵਿਚ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਹੋ ਜਾਣ ਦੀ ਖ਼ਬਰ ਮਿਲੀ ਹੈ ਜਿਸ ਵਿਚ ਇੱਕ ਮੋਟਰਸਾਈਕਲ ਸਵਾਰ ਦਰਸ਼ਨ ਸਿੰਘ ਪੁੱਤਰ ਮਹਿਲ ਸਿੰਘ (45) ਵਾਸੀ ਗੱਜਣੀ ਵਾਲਾ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਦੂਸਰੇ ਮੋਟਰਸਾਈਕਲ ਸਵਾਰ ਮਾਂ-ਪੁੱਤ ਨੂੰ ਤੁਰੰਤ ਫ਼ਰੀਦਕੋਟ ਮੈਡੀਕਲ ਕਾਲਜ ਵਿਖੇ ਲਿਜਾਇਆ ਗਿਆ। ਦੋਵੇਂ ਗੰਭੀਰ ਜ਼ਖ਼ਮੀ ਜਲਾਲਾਬਾਦ ਹਲਕੇ ਦੇ ਪਿੰਡ ਨੌਂ ਬਹਿਰਾਮ ਸ਼ੇਰ ਸਿੰਘ ਵਾਲਾ (ਜਾਬਾਂ) ਦੇ ਦੱਸੇ ਜਾਂਦੇ ਹਨ।