ਜਲੰਧਰ 04 ਮਈ 2020
ਕੋਰੋਨਾ ਵਾਇਰਸ ਮਹਾਂਮਾਰੀ ਖਿਲਾਫ ਜ਼ਿਲ•ੇ ਦੇ ਦੋ ਹੋਰ ਮਰੀਜ਼ਾਂ ਸ੍ਰੀ ਅਵਤਾਰ ਸਿੰਘ ਅਤੇ ਸ੍ਰੀ ਸੁਰਜੀਤ ਕਪੂਰ ਨੇ ਜੰਗ ਨੂੰ ਜਿੱਤ ਲਿਆ ਹੈ ਅਤੇ ਉਨ•ਾਂ ਨੂੰ ਸਿਵਲ ਹਸਪਤਾਲ ਤੋਂ ਰਿਪੋਰਟ ਨੈਗੇਟਿਵ ਆਉਣ ਉਪਰੰਤ ਛੁੱਟੀ ਦਿੱਤੀ ਗਈ ਹੈ।
ਸ੍ਰੀ ਅਵਤਾਰ ਸਿੰਘ ਮੱਕੜ ਅਤੇ ਸ੍ਰੀ ਸਰਜੀਤ ਕਪੂਰ ਨੂੰ ਸਿਵਲ ਹਸਪਤਾਲ ਵਿਖੇ 16 ਅਪ੍ਰੈਲ ਨੂੰ ਦਾਖਿਲ ਕਰਵਾਇਆ ਗਿਆ ਸੀ । ਦੋਵਾਂ ਦਾ ਪਹਿਲਾਂ ਨਮੂਨਾ ਜਾਂਚ ਲਈ 30 ਅਪ੍ਰੈਲ ਨੂੰ ਭੇਜਿਆ ਗਿਆ ਸੀ ਜੋ ਕਿ ਨੈਗੇਟਿਵ ਆਇਆ। ਇਸੇ ਤਰ•ਾਂ ਮੁੜ ਪਤਾ ਲਗਾਉਣ ਲਈ ਦੋਵਾਂ ਮਰੀਜ਼ਾਂ ਦਾ ਨਮੂਨਾ ਜਾਂਚ ਲਈ ਦੁਬਾਰਾ ਭੇਜਿਆ ਗਿਆ ਅਤੇ ਇਹ ਟੈਸਟ ਵੀ ਨੈਗੇਟਿਵ ਆਇਆ।
ਦੋਵਾਂ ਮਰੀਜ਼ਾਂ ਵਲੋਂ ਸਿਵਲ ਹਸਪਤਾਲ ਵਿਖੇ ਕੀਤੇ ਗਏ ਇਲਾਜ ‘ਤੇ ਪੂਰਨ ਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਡਾਕਟਰਾਂ ਦੀ ਟੀਮ ਖਾਸ ਕਰਕੇ ਡਾ.ਕਸ਼ਮੀਰੀ ਲਾਲ ਵਲੋਂ ਉਨ•ਾਂ ਨਾਲ ਬਹੁਤ ਵਧੀਆ ਇਲਾਜ ਕੀਤਾ ਗਿਆ। ਉਨ•ਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਤੇ ਜ਼ਿਲ•ਾ ਪ੍ਰਸ਼ਾਸਨ ਵਲੋਂ ਕੋਵਿਡ-19 ਤੋਂ ਪ੍ਰਭਾਵਿਤ ਮਰੀਜਾਂ ਦੇ ਇਲਾਜ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਦੀ ਵੀ ਸਲਾਘਾ ਕੀਤੀ। ਸ੍ਰੀ ਅਵਤਾਰ ਸਿੰਘ ਅਤੇ ਸ੍ਰੀ ਸੁਰਜੀਤ ਸਿੰਘ ਨੇ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਪਰ ਸਾਵਧਾਨੀਆਂ ਵਰਤ ਕੇ ਹੀ ਕੋਰੋਨਾ ਵਾਇਰਸ ਖਿਲਾਫ਼ ਜੰਗ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ।
ਇਸ ਮੌਕੇ ਡਾਕਟਰਾਂ ਦੀ ਸਮੁੱਚੀ ਟੀਮ ਜਿਨਾਂ ਨੇ ਇਨਾਂ ਮਰੀਜਾਂ ਦੇ ਮਿਆਰੀ ਇਲਾਜ ਨੂੰ ਯਕੀਨੀ ਬਣਾਇਆ ਨੂੰ ਵਧਾਈ ਦਿੰਦਿਆਂ ਸਿਵਲ ਸਰਜਨ ਜਲੰਧਰ ਡਾ. ਗੁਰਿੰਦਰ ਕੌਰ ਚਾਵਲਾ ਅਤੇ ਮੈਡੀਕਲ ਸੁਪਰਡੰਟ ਡਾ.ਹਰਜਿੰਦਰ ਸਿੰਘ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ ਵਿੱਚ ਸਿਹਤ ਵਿਭਾਗ ਕੋਰੋਨਾ ਵਾਇਰਸ ਖਿਲਾਫ਼ ਜੰਗ ਜਿੱਤਣ ਲਈ ਵਚਨਬੱਧ ਹੈ। ਉਨ•ਾਂ ਕਿਹਾ ਕਿ ਇਹ ਉਨ•ਾਂ ਲਈ ਬਹੁਤ ਮਾਣ ਤੇ ਸੰਤੁਸ਼ਟੀ ਵਾਲੇ ਪਲ ਹਨ ਜਦੋਂ ਇਹ ਦੋਵੇਂ ਮਰੀਜ਼ ਪੂਰੀ ਤਰ•ਾਂ ਤੰਦਰੁਸਤ ਹੋ ਗਏ ਹਨ। ਉਨ•ਾਂ ਕਿਹਾ ਕਿ ਹੁਣ ਤੱਕ ਜ਼ਿਲ•ੇ ਵਿੱਚ 10 ਮਰੀਜ਼ ਬਿਲਕੁਲ ਠੀਕ ਹੋ ਚੁੱਕੇ ਹਨ ਅਤੇ ਬਾਕੀ ਮਰੀਜ਼ ਵੀ ਤੇਜ਼ੀ ਨਾਲ ਠੀਕ ਹੋ ਰਹੇ ਹਨ।