ਦਫ਼ਤਰ,ਜ਼ਿਲ੍ਹਾ ਲੋਕ ਸੰਪਰਕ ਅਫ਼ਸਰ,ਜਲੰਧਰ‘ਤੰਦਰੁਸਤ ਪੰਜਾਬ’ ਮਿਸ਼ਨ ਤਹਿਤ ਫਲਾਂ ਦੀ ਜਾਂਚਵਪਾਰੀਆਂ ਨੂੰ ਕੈਲਸ਼ੀਅਮ ਕਾਰਬਾਈਡ ਦੀ ਵਰਤੋਂ ਨਾ ਕਰਨ ਸਬੰਧੀ ਕੀਤਾ ਜਾਗਰੂਕਜਲੰਧਰ
‘ਤੰਦਰੁਸਤ ਪੰਜਾਬ’ ਮਿਸ਼ਨ ਤਹਿਤ ਗੈਰ ਕੁਦਰਤੀ ਤਰੀਕੇ ਨਾਲ ਸ਼ਹਿਰ ਵਿੱਚ ਫਲਾਂ ਨੂੰ ਪਕਾਉਣ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਵਲੋਂ ਮਕਸੂਦਾਂ ਫ਼ਲ ਅਤੇ ਸਬਜ਼ੀ ਮੰਡੀ ਦੀ ਅਚਨਚੇਤ ਚੈਕਿੰਗ ਕੀਤੀ ਗਈ। ਜ਼ਿਲ੍ਹਾ ਮੰਡੀ ਅਫ਼ਸਰ ਵਰਿੰਦਰ ਖੇੜਾ ਅਤੇ ਬਾਗਬਾਨੀ ਅਫ਼ਸਰ ਡਾ.ਬੀ.ਐਸ.ਸੈਣੀ ਅਤੇ ਹੋਰਨਾਂ ਵਲੋਂ ਸਬਜ਼ੀ ਮੰਡੀ ਦੀ ਸਵੇਰ ਸਮੇਂ ਅਚਨਚੇਤ ਜਾਂਚ ਕੀਤੀ ਗਈ ਅਤੇ ਕਿਸੇ ਵੀ ਫ਼ਲ ਵਿਕਰੇਤਾ ਨੂੰ ਕੈਲਸ਼ੀਅਮ ਕਾਰਬਾਈਡ ਦੀ ਵਰਤੋਂ ਕਰਦੇ ਨਹੀਂ ਪਾਇਆ ਗਿਆ। ਟੀਮ ਮੈਂਬਰਾਂ ਨੇ ਦੱਸਿਆ ਕਿ ਇਹ ਜਾਂਚ ਫ਼ਲਾਂ ਨੂੰ ਕੈਲਸੀਅਮ ਕਾਰਬਾਈਡ ਰਾਹੀਂ ਪਕਾਉਣ ਤੋਂ ਰੋਕਣ ਲਈ ਕੀਤੀ ਗਈ ਹੈ ਜੋ ਕਿ ਮਨੁੱਖੀ ਸਿਹਤ ਲਈ ਬਹੁਤ ਹੀ ਹਾਨੀਕਾਰਕ ਹੈ। ਇਸ ਮੌਕੇ ਟੀਮ ਵਲੋਂ ਵਪਾਰੀਆਂ ਨੂੰ ਸਖ਼ਤ ਤਾੜਨਾ ਕੀਤੀ ਗਈ ਕਿ ਇਹ ਜਾਂਚ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖੀ ਜਾਵੇਗੀ ਅਤੇ ਬੇਨਿਯਮੀਆਂ ਪਾਏ ਜਾਣ ’ਤੇ ਉਨਾ ਵਿਰੁੱਧ ਸ਼ਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ‘ਤੰਦਰੁਸਤ ਪੰਜਾਬ’ ਮਿਸ਼ਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮਿਲਾਵਟੀ ਅਤੇ ਖ਼ਰਾਬ ਹੋ ਚੁੱਕੇ ਖਾਧ ਪਦਾਰਥਾਂ ਦੀ ਵਿਕਰੀ ਨੂੰ ਰੋਕਣ ਲਈ ਵਚਨਬੱਧ ਹੈ ਜੋ ਕਿ ਮਨੁੱਖੀ ਸਿਹਤ ਨੂੰ ਨਾ ਪੂਰਾ ਹੋਣ ਵਾਲਾ ਨੁਕਸਾਨ ਪਹੁੰਚਾਉਂਦੇ ਹਨ।