ਕਾਠਮੰਡੂ : ਨੇਪਾਲ ਦੇ ਇਕ ਹੋਟਲ ‘ਚੋਂ 8 ਭਾਰਤੀਆਂ ਦੀਆਂ ਲਾਸ਼ਾਂ ਮਿਲਣ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਸਥਾਨਕ ਪੁਲਸ ਨੇ ਮੰਗਲਵਾਰ ਸਵੇਰੇ ਦਮਨ ਹੋਟਲ ‘ਚੋਂ ਕੇਰਲ ਦੇ ਸੈਲਾਨੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ । ਇਨ੍ਹਾਂ ਲੋਕਾਂ ਦੀ ਪੂਰੀ ਪਛਾਣ ਅਜੇ ਸਾਂਝੀ ਨਹੀਂ ਕੀਤੀ ਗਈ। ਸ਼ੁਰੂਆਤੀ ਖਬਰਾਂ ਮੁਤਾਬਕ ਮੌਤ ਦਾ ਕਾਰਨ ਗੈਸ ਹੀਟਰ ਦੱਸਿਆ ਜਾ ਰਿਹਾ ਹੈ। ਫਿਲਹਾਲ ਇਸ ਸਬੰਧੀ ਜਾਂਚ ਜਾਰੀ ਹੈ।