ਗੁਰੂ ਹਰਸਹਾਏ : ਫ਼ਿਰੋਜ਼ਪੁਰ ਤੋਂ ਫ਼ਾਜ਼ਿਲਕਾ ਲਈ 6:30 ਵਜੇ ਜਾਣ ਵਾਲੀ ਡੀ.ਐੱਮ.ਯੂ ਗੱਡੀ ਥੱਲੇ ਇਕ ਗੁਰੂ ਹਰ ਸਹਾਏ ਦੇ ਨਾਲ ਲੱਗਦੇ ਪਿੰਡ ਝਾਵਲਾ ਦੇ ਅਠਾਰਾਂ ਸਾਲਾ ਨੌਜਵਾਨ ਗਗਨਦੀਪ ਪੁੱਤਰ ਰਾਜਿੰਦਰ ਕੁਮਾਰ ਵੱਲੋਂ ਰੇਲ ਗੱਡੀ ਦੇ ਥੱਲੇ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੌਕੀ ਇੰਚਾਰਜ ਮਹਿੰਦਰ ਸਿੰਘ ਨੇ ਦਸਿਆ ਕਿ ਫ਼ਿਰੋਜ਼ਪੁਰ ਤੋਂ ਚੱਲ ਕੇ ਫ਼ਾਜ਼ਿਲਕਾ ਜਾਣ ਵਾਲੀ ਡੀ.ਐਮ.ਯੂ ਗਡੀ ਜਦੋਂ ਗੁਰੂ ਹਰ ਸਹਾਏ ਤੇ ਕੋਹਰ ਸਿੰਘ ਵਾਲਾ ਦੇ ਵਿਚਕਾਰ ਪਹੁੰਚੀ ਤਾਂ ਇਸ ਨੌਜਵਾਨ ਵਲੋ ਟਰੇਨ ਥੱਲੇ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਉਨ੍ਹਾਂ ਨੇ ਦਸਿਆ ਕਿ ਇਹ ਨੌਜਵਾਨ ਦਿਮਾਗ਼ੀ ਤੌਰ ਤੇ ਪ੍ਰੇਸ਼ਾਨ ਰਹਿੰਦਾ ਸੀ ਉਨ੍ਹਾਂ ਨੇ ਦੱਸਿਆ ਕਿ ਬਾਡੀ ਨੂੰ ਕਬਜ਼ੇ ‘ਚ ਲੈ ਕੇ ਫ਼ਿਰੋਜ਼ਪੁਰ ਮੋਰਚਰੀ ‘ਚ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਗਿਆ ਹੈ।