ਜਲੰਧਰ – ( ਗੁਰਦੀਪ ਸਿੰਘ ਹੋਠੀ ) – ਜਲੰਧਰ ਵੈਸਟ ਬਲਾਕ ਦੇ ਪਿੰਡ ਮੋਖੇ ਵਿਖੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸਰਪੰਚ ਸੁਰਿੰਦਰ ਪਾਲ ਰਾਣਾ ਦੀ ਅਗਵਾਈ ਹੇਠ ਗਰਾਮ ਪੰਚਾਇਤ ਵੱਲੋਂ ਕਰੋਨਾ ਵਾਇਰਸ ਦੇ ਮੱਦੇਨਜ਼ਰ ਸਰਕਾਰ ਵੱਲੋਂ ਕੀਤੇ ਗਏ ਲਾਕ ਡਾਉਨ ਕਾਰਨ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਸਮੱਗਰੀ ਵੰਡੀ ਗਈ ।
ਸੀਨੀਅਰ ਕਾਂਗਰਸੀ ਆਗੂ ਸੁਰਿੰਦਰ ਪਾਲ ਰਾਣਾ ਸਾਬਕਾ ਸਰਪੰਚ ਨੇ ਦੱਸਿਆ ਕਿ ਸਰਪੰਚ ਸ੍ਰੀਮਤੀ ਆਸ਼ਾ ਰਾਣੀ ,ਸ੍ਰੀਮਤੀ ਇੰਦਰਜੀਤ ਕੌਰ, ਸ੍ਰੀਮਤੀ ਹੇਮਲਤਾ, ਸਤਨਾਮ ਸਿੰਘ ਸਮੂਹ ਪੰਚਾਇਤ ਵੱਲੋਂ ਪੰਚਾਇਤ ਦੇ ਲੱਗਭਗ 100 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਸਮੱਗਰੀ ਅਤੇ ਸਬਜ਼ੀਆਂ ਆਦਿ ਘਰ ਘਰ ਜਾ ਕੇ ਵੰਡੀਆਂ ਗਈਆਂ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਿਆਨ ਦਿੱਤੇ ਜਾ ਰਹੇ ਹਨ ਕਿ ਲੋੜਵੰਦ ਤੇ ਗਰੀਬ ਪਰਿਵਾਰਾਂ ਨੂੰ ਘਰ ਘਰ ਜਾ ਕੇ ਸਰਕਾਰੀ ਮੁਲਾਜ਼ਮਾਂ ਵੱਲੋਂ ਦਵਾਈਆਂ ਤੇ ਰਾਸ਼ਨ ਪਹੁੰਚਾਇਆ ਜਾ ਰਿਹਾ ਹੈ । ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਹੈਲਪ ਲਾਈਨ ਨੰਬਰ ਵੀ ਸਫ਼ੈਦ ਹਾਥੀ ਸਾਬਤ ਹੋ ਰਹੇ ਹਨ । ਮਿਹਨਤ ਮਜ਼ਦੂਰੀ ਕਰਨ ਵਾਲੇ ਲੋਕ ਭੁੱਖੇ ਮਰਨ ਲਈ ਮਜਬੂਰ ਹਨ ।
ਸਾਬਕਾ ਸਰਪੰਚ ਸੁਰਿੰਦਰ ਪਾਲ ਰਾਣਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਲੋੜਵੰਦਾਂ ਨੂੰ ਦਿੱਤੀ ਜਾ ਰਹੀ ਸਹਾਇਤਾ ਮੁਹਿੰਮ ਅਗਾਂਹ ਵੀ ਜਾਰੀ ਰਹੇਗੀ । ਇਸ ਮੌਕੇ ਤੇ ਗ੍ਰਾਮ ਪੰਚਾਇਤ ਤੋਂ ਇਲਾਵਾ ਨਰਿੰਦਰ ਸ਼ਰਮਾ, ਗਿਆਨੀ ਹਰਜਿੰਦਰ ਸਿੰਘ ਬਲਵੀਰ ਚੰਦ, ਪੰਚ ੲਿੰਦਰਜੀਤ ਕੌਰ, ਤਰਸੇਮ ਲਾਲ ,ਬਖਸ਼ੀਸ਼ ਚੰਦ, ਸੋਮ ਲਾਲ,ਪੰਚ ਸਤਨਾਮ ਸਿੰਘ,ਨਰੇਸ਼ ਕੁਮਾਰ ਐਡੀਸ਼ਨਲ
.ਰਘਵੀਰ ਸਿੰਘ ਸਾਡੀ ਵੱਲੋਂ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਗਈ ਹੈ ਕਿ ਗ਼ਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਤੇ ਸਬਜ਼ੀਆਂ ਤੇ ਲੰਗਰ ਪੈਕੇਟ ਵਿੱਚ ਘਰ ਘਰ ਪਹੁੰਚਾੲ ਗਏ ।