
ਜਲੰਧਰ 26 ਜੂਨ 2020
ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ ਵਿੱਚ ਪੁਲਿਸ ਕਮਿਸ਼ਨਰੇਟ ਵਲੋਂ ਅੱਜ ਜ਼ਿਲ•ੇ ਨੂੰ ਨਸ਼ਾ ਮੁਕਤ ਕਰਨ ਲਈ ਲਗਾਤਾਰ ਯਤਨ ਕਰਨ ਸਬੰਧੀ ਸਹੁੰ ਚੁੱਕੀ ਗਈ।
ਪੁਲਿਸ ਲਾਈਨ ਜਲੰਧਰ ਵਿਖੇ ਅੰਤਰ ਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਸਬੰਧੀ ਕਰਵਾਏ ਗਏ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪੁਲਿਸ ਕਮਿਸ਼ਨਰ ਵਲੋਂ ਇਸ ਮੌਕੇ ਮੌਜੂਦ ਅਧਿਕਾਰੀਆਂ ਅਤੇ ਪੁਲਿਸ ਅਮਲੇ ਨੂੰ ਸਹੁੰ ਚੁਕਾਈ ਗਈ। ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਜ਼ਿਲ•ੇ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਦੀ ਸਹੁੰ ਚੁੱਕੀ ਗਈ। ਪੁਲਿਸ ਕਰਮੀਆਂ ਨੇ ਕਿਹਾ ਕਿ ਨਸ਼ਿਆਂ ‘ਤੇ ਨਿਰਭਰ ਲੋਕਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਤਾਂ ਕਿ ਉਹ ਵੀ ਰਾਜ ਦੇ ਸਮਾਜਿਕ ‘ਤੇ ਆਰਥਿਕ ਵਿਕਾਸ ਵਿੱਚ ਬਰਾਬਰ ਦੇ ਭਾਗੀਦਾਰ ਬਣ ਸਕਣ।
ਇਸ ਮੌਕੇ ਪੁਲਿਸ ਕਰਮੀਆਂ ਨੂੰ ਸੰਬੋਧਨ ਕਰਦਿਆਂ ਪੁਲਿਸ ਕਮਿਸ਼ਨਰ ਨੇ ਕਿਹਾ ਜਦੋਂ ਤੱਕ ਜ਼ਿਲ•ੇ ਵਿੱਚੋਂ ਨਸ਼ਿਆਂ ਦੇ ਆਖਰੀ ਅੰਸ਼ ਨੂੰ ਖ਼ਤਮ ਨਹੀਂ ਕਰ ਦਿੱਤਾ ਜਾਂਦਾ ਉਹ ਅਪਣੀ ਡਿਊਟੀ ਪੂਰੀ ਲਗਨ ਤੇ ਮਿਹਨਤ ਨਾਲ ਨਿਭਾਉਂਦੇ ਰਹਿਣ। ਉਨ•ਾਂ ਕਿਹਾ ਕਿ ਅਜਿਹਾ ਕੋਈ ਵੀ ਪ੍ਰੋਗਰਾਮ ਲੋਕਾਂ ਦੇ ਸਹਿਯੋਗ ਅਤੇ ਮਦਦ ਤੋਂ ਬਗੈਰ ਸਫ਼ਲ ਨਹੀਂ ਹੋ ਸਕਦਾ ਇਸ ਲਈ ਲੋਕਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਾਉਣ ਲਈ ਸੰਜੀਦਾ ਯਤਨ ਕੀਤੇ ਜਾਣ।
ਪੁਲਿਸ ਕਮਿਸਨਰ ਨੇ ਕਿਹਾ ਕਿ ਪੰਜਾਬੀਆਂ ਨੂੰ ਹਰ ਮੁਸੀਬਤ ਦਾ ਪੂਰੀ ਦ੍ਰਿੜਤਾ ਨਾਲ ਟਾਕਰਾ ਕਰਨ ਦੀ ਅਥਾਹ ਸ਼ਕਤੀ ਵਿਰਾਸਤ ਵਿਚੋਂ ਹੀ ਮਿਲੀ ਹੈ ਅਤੇ ਇਸੇ ਨਾਲ ਹੀ ਜ਼ਿਲ•ੇ ਵਿੱਚ ਨਸ਼ਿਆਂ ਦੀ ਲਾਹਨਤ ਨੂੰ ਖ਼ਤਮ ਕੀਤਾ ਜਾਵੇਗਾ। ਸ੍ਰੀ ਭੁੱਲਰ ਨੇ ਕਿਹਾ ਕਿ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨ ਲਈ ਪਹਿਲਾਂ ਹੀ ਵੱਡੇ ਪੱਧਰ ‘ਤੇ ਯਤਨ ਕੀਤੇ ਗਏ ਹਨ ਪਰ ਸ਼ਾਇਦ ਇਹ ਪੂਰੇ ਵਿਸ਼ਵ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਲੋਕਾਂ ਨੂੰ ਡੈਪੋ ਅਤੇ ਬਡੀ ਪ੍ਰੋਗਰਾਮਾਂ ਰਾਹੀਂ ਉਤਸ਼ਾਹਿਤ ਕਰਕੇ ਨਸ਼ਿਆਂ ਦੀ ਮੰਗ ‘ਤੇ ਰੋਕ ਲਗਾਈ ਗਈ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਪੁਲਿਸ ਡੀ ਸੁਧਰਵਿਜੀ, ਗੁਰਮੀਤ ਸਿੰਘ, ਅਰੁਣ ਸੈਣੀ ਅਤੇ ਨਰੇਸ਼ ਡੋਗਰਾ, ਵਧੀਕ ਡਿਪਟੀ ਕਮਿਸ਼ਨਰ ਪੁਲਿਸ ਵਤਸਲਾ ਗੁਪਤਾ, ਅਸ਼ਵਨੀ ਕੁਮਾਰ ਅਤੇ ਗਗਨੇਸ਼ ਸ਼ਰਮਾ, ਸਹਾਇਕ ਕਮਿਸਨਰ ਪੁਲਿਸ ਹਰਸਿਮਰਤ ਸਿੰਘ, ਡਾ.ਮੁਕੇਸ਼, ਸਤਿੰਦਰ ਚੱਡਾ ਅਤੇ ਹੋਰ ਵੀ ਹਾਜ਼ਰ ਸਨ।