ਨਡਾਲਾ,22 ਨਵੰਬਰ ( )- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੀਤੇ ਐਲਾਨਾਂ ਮੁਤਾਬਕ ਦੀਵਾਲੀ ਮੌਕੇ ਬੇਘਰੇ ਤੇ ਬੇਜ਼ਮੀਨੇ ਕਿਰਤੀਆਂ ਨੂੰ 5-5 ਮਰਲੇ ਦੇ ਰਿਹਾਇਸ਼ੀ ਪਲਾਟ ਨਾ ਦੇਣ ਲਈ ਜ਼ਿੰਮੇਵਾਰ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਨਡਾਲਾ ਦੇ ਦਫ਼ਤਰ ਦਾ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਮੁਕੰਮਲ ਘੇਰਾਓ ਕੀਤਾ। ਘੇਰਾਓ ਦੌਰਾਨ ਨਾ ਤਾਂ ਕਿਸੇ ਨੂੰ ਦਫ਼ਤਰ ਦੇ ਅੰਦਰ ਦਾਖ਼ਿਲ ਹੋਣ ਦਿੱਤਾ ਗਿਆ ਅਤੇ ਨਾ ਹੀ ਕਿਸੇ ਅਧਿਕਾਰੀ, ਕਰਮਚਾਰੀ ਨੂੰ ਦਫ਼ਤਰ ਤੋਂ ਬਾਹਰ ਨਿਕਲਣ ਦਿੱਤਾ। ਮਜ਼ਬੂਰਨ ਬੀਡੀਪੀਓ  ਲਸ਼ਕਰ ਸਿੰਘ ਵਲੋਂ ਪਲਾਟਾਂ ਸੰਬੰਧੀ ਮਸਲੇ ਦੇ ਹੱਲ ਲਈ 24 ਨਵੰਬਰ ਨੂੰ ਸਵੇਰੇ 11 ਵਜੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਨਾਲ ਪੈਨਲ ਮੀਟਿੰਗ ਦਾ ਲਿਖ਼ਤੀ ਸੱਦਾ ਪੱਤਰ ਦੇ ਕੇ ਖਹਿੜਾ ਛੁਡਾਇਆ ਗਿਆ।ਇਸ ਉਪਰੰਤ  ਰਜੇਸ਼ ਕੁਮਾਰ ਨਗਰ ਪੰਚਾਇਤ ਨਡਾਲਾ ਦੇ ਈ ਓ ਨੂੰ ਨਗਰ ਪੰਚਾਇਤ ਦੇ ਖੇਤਰ ਵਿੱਚ ਰਹਿ ਰਹੇ ਕਿਰਾਏਦਾਰ ਤੇ ਹੋਰ ਬੇਘਰਿਆਂ ਨੂੰ ਰਿਹਾਇਸ਼ੀ ਪਲਾਟ ਦੇਣ ਲਈ ਮਤਾ ਪਾਸ ਕਰਨ ਦੀ ਮੰਗ ਵੀ ਕੀਤੀ ਗਈ।
ਇਸ ਮੌਕੇ ਯੂਨੀਅਨ ਦੇ ਆਗੂ ਗੁਰਪ੍ਰੀਤ ਸਿੰਘ ਚੀਦਾ ਨੇ ਕਿਹਾ ਕਿ ਮੁੱਖ ਮੰਤਰੀ ਦਾ ਚਿਹਰਾ ਬਦਲਣ ਨਾਲ ਪਹਿਲੀਆਂ ਸਰਕਾਰਾਂ ਵਾਂਗ ਕਾਂਗਰਸ ਸਰਕਾਰ ਦੀ ਨੀਤੀ ਤੇ ਨੀਅਤ ਨਹੀਂ ਬਦਲੀ।
ਯੂਨੀਅਨ ਨੇ ਮੰਗ ਕੀਤੀ ਕਿ 5-5 ਮਰਲੇ ਦੇ ਰਿਹਾਇਸ਼ੀ ਪਲਾਟ ਦੇਣ ਲਈ ਕੀਤੇ ਗ੍ਰਾਮ ਸਭਾ ਅਜਲਾਸਾਂ ਦੀ ਪਾਸ ਕੀਤੀ ਲਿਖ਼ਤੀ ਕਾਰਵਾਈ ਜਨਤਕ ਕੀਤੀ ਜਾਵੇ ਅਤੇ ਲੋੜਵੰਦ ਪਰਿਵਾਰਾਂ ਨੂੰ ਰਿਹਾਇਸ਼ੀ ਪਲਾਟ ਦਿੱਤੇ ਜਾਣ,ਰਿਹਾਇਸੀ ਪਲਾਟ ਦੇਣ ਲਈ ਗ੍ਰਾਮ ਸਭਾ ਦੇ ਅਜਲਾਸ ਨਾ ਕਰਨ ਵਾਲੀਆਂ ਪੰਚਾਇਤਾਂ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਖਿਲਾਫ਼ ਕਾਰਵਾਈ ਕੀਤੀ ਜਾਵੇ।ਨਗਰ ਪੰਚਾਇਤਾਂ ਤੇ ਹੋਰ ਸ਼ਹਿਰੀ ਖੇਤਰ ਵਿੱਚ ਰਹਿ ਰਹੇ ਕਿਰਾਏਦਾਰ ਤੇ ਹੋਰ ਬੇਘਰਿਆਂ ਨੂੰ ਪਿੰਡਾਂ ਵਾਂਗ ਨੀਤੀ ਬਣਾ ਕੇ ਰਿਹਾਇਸ਼ੀ ਪਲਾਟ ਦਿੱਤੇ ਜਾਣ,ਪੰਚਾਇਤੀ ਜ਼ਮੀਨਾਂ ਚੋਂ ਬਣਦਾ ਰਾਖਵੇਂ ਤੀਜੇ ਹਿੱਸੇ ਦਾ ਹੱਕ ਐੱਸ ਸੀ ਪਰਿਵਾਰਾਂ ਨੂੰ ਅਮਲ ਵਿੱਚ ਦਿੱਤਾ ਜਾਵੇ,ਲਾਲ ਲਕੀਰ ਦੇ ਮਾਲਕੀ ਹੱਕ ਦੇਣ ਲਈ ਗ੍ਰਾਮ ਸਭਾ ਦੇ ਅਜਲਾਸ ਬੁਲਾਉਣੇ ਯਕੀਨੀ ਬਣਾਏ ਜਾਣ, ਇਸ ਕੰਮ ਵਿੱਚ ਪਾਰਦਰਸ਼ਤਾ ਲਿਆਉਣ ਲਈ ਅਜਲਾਸ ਦੀ ਵੀਡੀਓਗਰਾਫੀ ਯਕੀਨੀਂ ਬਣਾਈ ਜਾਵੇ।ਇਸ ਦੇ ਨਾਲ ਨਾਲ ਪਿੰਡ ਚੜਿੱਕ ਜ਼ਿਲ੍ਹਾ ਮੋਗਾ ਸਮੇਤ ਸਾਂਝੀਆਂ ਥਾਵਾਂ ਉੱਤੇ ਰਹਿ ਰਹੇ ਪਰਿਵਾਰਾਂ ਨੂੰ ਮਾਲਕੀ ਹੱਕ ਦਿੱਤੇ ਜਾਣ,ਸਿੰਘੂ ਬਾਰਡਰ ਵਿਖੇ ਐੱਸ ਸੀ ਪਰਿਵਾਰ ਨਾਲ ਸੰਬੰਧਿਤ ਲਖਵੀਰ ਸਿੰਘ ਕਤਲਕਾਂਡ ਦੀ ਉੱਚ ਪੱਧਰੀ ਜਾਂਚ ਕਰਕੇ ਜ਼ਿੰਮੇਵਾਰਾਂ ਵਿਰੁੱਧ ਕਾਰਵਾਈ ਕੀਤੀ ਜਾਵੇ,ਪੀੜਤ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ 20 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ,ਪਿੰਡ ਮਸਾਣੀਆਂ ਬਲਾਕ ਬਟਾਲਾ ਵਿਖੇ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਰਾਜ ਕੁਮਾਰ ਪੰਡੋਰੀ ਉੱਪਰ ਹਮਲਾ ਕਰਨ ਵਾਲਿਆਂ ਵਿਰੁੱਧ ਐੱਸ ਸੀ ਐੱਸ ਟੀ ਐਕਟ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾਵੇ,ਪਿੰਡ ਸਰਦਾਰਵਾਲਾ ਥਾਣਾ ਲੋਹੀਆਂ ਖਾਸ ਜ਼ਿਲ੍ਹਾ ਜਲੰਧਰ ਦੇ ਦਲਿਤ ਪਰਿਵਾਰਾਂ ਉੱਤੇ ਹਮਲਾ ਕਰਨ ਸੰਬੰਧੀ ਐੱਸ ਸੀ ਐੱਸ ਟੀ ਐਕਟ ਤਹਿਤ ਦਰਜ ਮਾਮਲੇ ਵਿੱਚ ਨਾਮਜ਼ਦ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਪਿੰਡ ਕੁੱਦੋਵਾਲ ਥਾਣਾ ਕਰਤਾਰਪੁਰ ਜਿਲ੍ਹਾ ਜਲੰਧਰ ਦੀ ਐੱਸ ਸੀ ਔਰਤਾਂ ਨਾਲ ਦੁਰਵਿਵਹਾਰ ਕਰਨ ਸੰਬੰਧੀ ਮੁਕੱਦਮਾ ਨੰਬਰ 185 ਸਾਲ 2020 ਦਾ ਕ੍ਰਾਸ ਕੈਂਸਲ ਕੀਤੇ ਐੱਸ ਸੀ ਐੱਸ ਟੀ ਐਕਟ ਦੇ ਮਾਮਲੇ ਨੂੰ ਦੁਬਾਰਾ ਓਪਨ ਕਰਕੇ ਕਾਰਵਾਈ ਅਮਲ ਵਿੱਚ ਕੀਤੀ ਜਾਵੇ ਅਤੇ ਮਗਨਰੇਗਾ ਤਹਿਤ ਪਰਿਵਾਰ ਦੇ ਸਾਰੇ ਬਾਲਗ ਮੈਂਬਰਾਂ ਨੂੰ ਰੁਜ਼ਗਾਰ ਦੇਣਾ ਯਕੀਨੀ ਬਣਾਓ ਕੁਤਾਹੀ ਵਰਤਣ ਵਾਲੇ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇ ਦੀ ਮੰਗ ਵੀ ਕੀਤੀ ਗਈ।ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਕਿਹਾ ਕਿ ਉਪਰੋਕਤ ਮੰਗਾਂ ਸਮੇਤ ਮਜ਼ਦੂਰਾਂ ਦੀਆਂ ਹੋਰ ਮੰਗਾਂ ਨੂੰ ਯਕੀਨੀ ਤੌਰ ਉੱਤੇ ਹੱਲ ਕਰਨ ਲਈ ਕੱਲ੍ਹ 23 ਨਵੰਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਣ ਵਾਲੀ ਪੈਨਲ ਮੀਟਿੰਗ ਵਿੱਚ ਜ਼ੋਰ ਦਿੱਤਾ ਜਾਵੇਗਾ।ਜੇਕਰ ਮੰਗਾਂ ਹੱਲ ਨਾ ਕੀਤੀਆਂ ਗਈਆਂ ਤਾਂ 7,8,9 ਦਸੰਬਰ ਨੂੰ ਪੰਜਾਬ ਭਰ ਦੇ ਪਿੰਡ, ਪਿੰਡ ਚੰਨੀ ਸਰਕਾਰ ਦੀਆਂ ਅਰਥੀਆਂ ਸਾਡ਼ਨ ਉਪਰੰਤ 13 ਦਸੰਬਰ ਨੂੰ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ।
ਇਸ ਮੌਕੇ ਯੂਨੀਅਨ ਦੇ ਤਹਿਸੀਲ ਪ੍ਰਧਾਨ ਅਮਰੀਕ ਸਿੰਘ ਬੂਲੇਵਾਲ,,,,ਆਦਿ ਨੇ ਵੀ ਸੰਬੋਧਨ ਕੀਤਾ।