ਜਲੰਧਰ : ਮੇਹਰ ਚੰਦ ਪੋਲੀਟੈਕਨਿਕ ਕਾਲਜ ਦੇ ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਸਾਬਕਾ ਮੈਂਬਰ
ਪਾਰਲੀਮੈਂਟ ਸ੍ਰੀ ਮਹਿੰਦਰ ਸਿੰਘ ਕੇਪੀ ਨੂੰ ਪੰਜਾਬ ਤਕਨੀਕੀ ਸਿੱਖਿਆ ਬੋਰਡ ਦੇ ਚੇਅਰਮੈਨ ਬਣਨ ਤੇ
ਫੁੱਲਾਂ ਦਾ ਗੁਲਦਸਤਾ ਭੇਂਟ ਕੀਤਾ ਤੇ ਵਧਾਈ ਦਿੱਤੀ। ਉਹਨਾਂ ਦੇ ਨਾਲ ਇਲੈਕਟਰੀਕਲ ਵਿਭਾਗ ਦੇ ਮੱਖੀ ਸ੍ਰੀ
ਕਸ਼ਮੀਰ ਕੁਮਾਰ ਵੀ ਸਨ। ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਦੱਸਿਆ ਕਿ ਇਹ ਜਲੰਧਰ ਲਈ ਮਾਣ ਵਾਲੀ ਗੱਲ ਹੈ ਕਿ
ਸ੍ਰੀ ਕੇਪੀ ਨੂੰ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਦਾ ਚੇਅਰਮੈਨ ਬਣਾਇਆ ਗਿਆ ਹੈ ਤੇ ਕੈਬੀਨੇਟ
ਰੈਂਕ ਵੀ ਦਿੱਤਾ ਗਿਆ ਹੈ। ਉਹਨਾਂ ਇਸ ਮੌਕੇ ਪੋਲੀਟੈਕਨਿਕ ਕਾਲਜਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ
ਸਬੰਧੀ ਵੀ ਕੇਪੀ ਸਾਹਿਬ ਨੂੰ ਜਾਣਕਾਰੀ ਦਿੱਤੀ।ਸ੍ਰੀ ਕੇਪੀ ਜੀ ਨੇ ਉਹਨਾਂ ਨੂੰ ਸਾਰੀਆਂ ਸਮੱਸਿਆਵਾਂ
ਦਾ ਹੱਲ ਕਰਨ ਦਾ ਭਰੋਸਾ ਦਿੱਤਾ ਤੇ ਨਾਲ ਹੀ ਕਿਹਾ ਕਿ ਛੇਤੀ ਹੀ ਸਮੂਹ ਕਾਲਜਾਂ ਦੇ ਪ੍ਰਿੰਸੀਪਲਾਂ ਦੀ ਇੱਕ
ਮੀਟਿੰਗ ਬਲਾਉਣਗੇ।