ਜਲੰਧਰ, 10 ਨਵੰਬਰ

               ਸੈਨਿਕ, ਅਰਧ ਸੈਨਿਕ ਅਤੇ ਪੁਲਿਸ ਬਲਾਂ ਦੀ ਭਰਤੀ ਦੀ ਤਿਆਰੀ ਲਈ ਯੋਗ ਉਮੀਦਵਾਰਾਂ ਵਾਸਤੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਸ਼ਾਸਤਰੀ ਮਾਰਕੀਟ, ਜਲੰਧਰ ਵਿਖੇ ਪ੍ਰੀ-ਰਿਕਰੂਟਮੈਂਟ ਟਰੇਨਿੰਗ ਕੇਡਰ ਮਿਤੀ 9 ਨਵੰਬਰ ਤੋਂ ਸ਼ੁਰੂ ਹੋ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਜਲੰਧਰ ਕਰਨਲ ਦਲਵਿੰਦਰ ਸਿੰਘ ਨੇ ਦਿੱਤੀ।

               ਉਨ੍ਹਾਂ ਕਿਹਾ ਕਿ ਭਰਤੀ ਦੀ ਟਰੇਨਿੰਗ ਲੈਣ ਦੇ ਚਾਹਵਾਨ ਪੁਰਸ਼ ਉਮੀਦਵਾਰ ਆਪਣੀ ਮੁੱਢਲੀ ਜਾਂਚ-ਪੜਤਾਲ ਅਤੇ ਸਕਰੀਨਿੰਗ ਲਈ ਰਿਪੋਰਟ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਟਰੇਨਿੰਗ ਦੇ ਚਾਹਵਾਨ ਉਮੀਦਵਾਰ ਲੋੜੀਂਦੇ ਦਸਤਾਵੇਜ਼ਾਂ ਦੀ ਅਸਲ ਅਤੇ ਫੋਟੋ ਕਾਪੀ ਨਾਲ ਲੈ ਕੇ ਆਉਣ।

               ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਅੱਗੇ ਕਿਹਾ ਕਿ ਉਮੀਦਵਾਰ ਆਪਣਾ ਕੋਰੋਨਾ ਟੈਸਟ ਕਰਵਾ ਕੇ ਨੈਗੇਟਿਵ ਰਿਪੋਰਟ ਲੈ ਕੇ ਆਉਣ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।

               ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਮੋਬਾਈਲ ਨੰ. 7340982774 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।