ਫਗਵਾੜਾ 9 ਫਰਵਰੀ (ਸ਼ਿਵ ਕੋੜਾ) ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ ਸੁਸਾਇਟੀ ਦੇ ਪ੍ਰਧਾਨ ਸੁਧੀਰ ਸ਼ਰਮਾ ਦੀ ਅਗਵਾਈ ਹੇਠ 121 ਲੋੜਵੰਦ ਵਿਅਕਤੀਆਂ ਨੂੰ ਕਪੜਿਆਂ ਦੇ ਜੋੜੇ ਤਕਸੀਮ ਕੀਤੇ ਗਏ। ਸੁਸਾਇਟੀ ਦੇ ਜਨਰਲ ਸਕੱਤਰ ਸੁਰਿੰਦਰ ਪਾਲ ਦੀ ਦੇਖਰੇਖ ਹੇਠ ਸੀਨੀਅਰ ਸਿਟੀਜਨ ਕੇਅਰ ਸੈਂਟਰ ਖੇੜਾ ਰੋਡ ਫਗਵਾੜਾ ਵਿਖੇ ਇਸ ਸਬੰਧੀ ਆਯਜਿਤ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਸਮਾਜ ਸੇਵਕ ਵਿਸ਼ਵਾਮਿੱਤਰ ਸ਼ਰਮਾ ਅਤੇ ਵਿਨੋਦ ਮੜੀਆ ਨੇ ਸ਼ਿਰਕਤ ਕੀਤੀ ਜਦਕਿ ਸਾਬਕਾ ਵਾਰਡ ਕੌਂਸਲਰ ਪਰਵਿੰਦਰ ਕੌਰ ਰਘਬੋਤਰਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਸੁਸਾਇਟੀ ਦੇ ਚੇਅਰਮੈਨ ਅਤੇ ਨਗਰ ਕੌਂਸਲ ਫਗਵਾੜਾ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਵੀ ਉਚੇਰੇ ਤੌਰ ਤੇ ਮੌਜੂਦ ਸਨ। ਰਘਬੋਤਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਸਾਇਟੀ ਵਲੋਂ ਪਿਛਲੇ ਕਰੀਬ 10 ਸਾਲ ਤੋਂ ਪ੍ਰੇਮ ਨਗਰ ਅਤੇ ਮਾਸਟਰ ਸਾਧੂ ਰਾਮ ਨਗਰ ਦੇ ਲੋੜਵੰਦਾਂ ਨੂੰ ਹਰ ਮਹੀਨੇ ਸਵ. ਅਜੀਤ ਸਿੰਘ ਢਿੱਲੋਂ ਦੀ ਨਿੱਘੀ ਯਾਦ ਵਿਚ ਰਾਸ਼ਨ ਦੀ ਵੰਡ ਦਾ ਉਪਰਾਲਾ ਵੀ ਲਗਾਤਾਰ ਕੀਤਾ ਜਾ ਰਿਹਾ ਹੈ। ਇਸ ਮੌਕੇ ਕਾਂਤਾ ਸ਼ਰਮਾ, ਮੋਹਨ ਲਾਲ ਤਨੇਜਾ, ਪਿ੍ਰਤਪਾਲ ਕੌਰ ਤੁਲੀ, ਵੰਦਨਾ ਸ਼ਰਮਾ, ਬਲਦੇਵ ਸ਼ਰਮਾ, ਪੁਨੀਤ ਕੁਮਾਰ, ਉੱਜਵਲ ਕੁਮਾਰ, ਗੁਲਾਬ ਸਿੰਘ ਠਾਕੁਰ, ਕ੍ਰਿਸ਼ਨ ਕੁਮਾਰ, ਤਾਰਾ ਚੰਦ ਚੁੰਬਰ ਤੋਂ ਇਲਾਵਾ ਟੀ.ਐਸ. ਬੇਦੀ ਸਮੇਤ ਹੋਰ ਪਤਵੰਤੇ ਹਾਜਰ ਸਨ।