ਪੰਜਾਬ ਵਿੱਚ ਮੁੜ ਤੋਂ ਮੁਕੰਮਲ ਤਾਲਾਬੰਦੀ ਲੱਗ ਸਕਦੀ ਹੈ। ਇਸ ਬਾਰੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਸੰਕੇਤ ਦਿੱਤੇ ਹਨ। ਸਿਹਤ ਮੰਤਰੀ ਨੇ ਦੱਸਿਆ ਕਿ ਜੇ ਕੇਸ ਵਧੇਰੇ ਵਧਦੇ ਹਨ ਤਾਂ ਪੰਜਾਬ ਸਰਕਾਰ ਇਸ ਮਾਮਲੇ ‘ਤੇ ਮੁਕੰਮਲ ਤੌਰ ‘ਤੇ ਤਾਲਾਬੰਦੀ ਲਗਾਈ ਜਾ ਸਕਦੀ ਹੈ। ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰ ਦਿੱਲੀ ਸਰਹੱਦ ਨੂੰ ਸੀਲ ਕਰਨ ‘ਤੇ ਵਿਚਾਰ ਕਰ ਰਹੀ ਹੈ। ਸਿਹਤ ਮੰਤਰੀ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਘੱਟੋ ਘੱਟ ਘਰਾਂ ਤੋਂ ਬਾਹਰ ਨਿਕਲਿਆ ਜਾਵੇ।

ਨਿੱਜੀ ਹਸਪਤਾਲਾਂ ਵਿੱਚ ਕੋਰੋਨਾ ਟੈਸਟ ਕਰਵਾਉਣ ਬਾਰੇ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਫਤ ਸੈਂਪਲਿੰਗ ਕੀਤੀ ਜਾ ਰਹੀ ਹੈ। ਜੇਕਰ ਨਿੱਜੀ ਹਸਪਤਾਲਾਂ ਵਿੱਚੋਂ ਲੋਕਾਂ ਦੇ ਨਮੂਨੇ ਲੈ ਕੇ ਸਰਕਾਰੀ ਲੈਬਾਰਟਰੀ ਵਿੱਚ ਦਿੱਤੇ ਜਾਂਦੇ ਹਨ ਤਾਂ ਇਸਦੀ ਫੀਸ 1000 ਰੁਪਏ ਹੈ। ਪੰਜਾਬ ਸਰਕਾਰ ਉਨ੍ਹਾਂ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਰਣਨੀਤੀ ਤਿਆਰ ਕਰ ਰਹੀ ਹੈ, ਜਿਥੇ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਵਿੱਚ ਕੇਸ ਵੱਧ ਰਹੇ ਹਨ, ਇਨ੍ਹਾਂ ਸ਼ਹਿਰਾਂ ਵਿੱਚ ਡਾਕਟਰ ਟੀਮਾਂ ਵਧਾਈਆਂ ਜਾ ਰਹੀਆਂ ਹਨ। ਮੰਤਰੀ ਨੇ ਕਿਹਾ ਕਿ ਸਮਾਜਿਕ ਸੰਪਰਕ ਕਾਰਨ ਮਾਮਲੇ ਵਧ ਰਹੇ ਹਨ ਤੇ ਕੱਲ੍ਹ ਹੋਈਆਂ ਮੌਤਾਂ ਕਾਰਨ ਚਿੰਤਾਵਾਂ ਵਧੀਆਂ ਹਨ। ਉਨ੍ਹਾਂ ਸਾਫ ਕਿਹਾ ਕਿ ਲੋਕ ਭੀੜ ਤੋਂ ਹਰ ਹਾਲਤ ਵਿੱਚ ਬਚਣ ਦੀ ਕੋਸ਼ਿਸ਼ ਕਰਨ। ਕੋਰਨਾ ਵਿੱਚ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਵਧੇਰੇ ਖਤਰਾ ਹੈ।