ਚੰਡੀਗੜ੍ਹ :ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਪੰਜਾਬ ਦੇ ਕੈਬਨਿਟ ਅਤੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਦੂਜੀ ਵਾਰ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਅਤੇ ਉਨ੍ਹਾਂ ਨੂੰ ਮੋਹਾਲੀ ਦੇ ਇੱਕ ਹਸਪਤਾਲ ‘ਚ ਦਾਖਲ ਕਰਵਾਇਆ ਜਾ ਰਿਹਾ ਹੈ।