ਚੰਡੀਗੜ੍ਹ : ਕੈਪਟਨ ਸਰਕਾਰ ਨੂੰ ਕੈਟ ਤੋਂ ਵੱਡਾ ਝਟਕਾ ਲੱਗਿਆ ਹੈ। ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਨੇ ਰੱਦ ਕਰ ਦਿੱਤੀ ਹੈ। ਕੈਪਟਨ ਸਰਕਾਰ ਨੇ ਗੁਪਤਾ ਸਮੇਤ ਨਾਵਾਂ ਦਾ ਪੈਨਲ ਭੇਜਿਆ ਸੀ ਅਤੇ ਕੇਂਦਰ ਸਰਕਾਰ ਤੋਂ ਪ੍ਰਵਾਨਗੀ ਮਿਲਣ ‘ਤੇ ਗੁਪਤਾ ਨੂੰ ਨਿਯੁਕਤ ਕੀਤਾ ਗਿਆ ਸੀ, ਜਿਸ ਨੂੰ ਡੀ. ਜੀ. ਪੀ. ਮੁਹੰਮਦ ਮੁਸਤਫ਼ਾ ਅਤੇ ਡੀ. ਜੀ. ਪੀ. ਚੱਟੋਪਾਧਿਆਏ ਨੇ ਕੈਟ ‘ਚ ਚੁਣੌਤੀ ਦਿੱਤੀ ਸੀ। ਸਾਰਿਆਂ ਧਿਰਾਂ ਨੂੰ ਸੁਣਨ ਉਪਰੰਤ ਕੈਟ ਨੇ ਫ਼ੈਸਲਾ ਰਾਖਵਾਂ ਰੱਖ ਲਿਆ ਸੀ ਅਤੇ ਅੱਜ ਫ਼ੈਸਲਾ ਸੁਣਾਉਂਦਿਆਂ ਮੁਸਤਫ਼ਾ ਤੇ ਚੱਟੋਪਾਧਿਆਏ ਦੀਆਂ ਅਰਜ਼ੀਆਂ ਨੂੰ ਮਨਜ਼ੂਰ ਕਰਦਿਆਂ ਕੈਟ ਨੇ ਗੁਪਤਾ ਦੀ ਨਿਯੁਕਤੀ ਦਾ ਹੁਕਮ ਕੱਦ ਕਰ ਦਿੱਤਾ ਹੈ।