ਫਗਵਾੜਾ – ਫਗਵਾੜਾ ਦੇ ਪਿੰਡ ਬਘਾਣਾ ਵਿਖੇ ਇਕ ਵਿਅਕਤੀ ਦਾ ਕਤਲ ਹੋਣ ਦਾ ਸਮਾਚਾਰ ਮਿਲਿਆ ਹੈ। ਦੱਸਿਆ ਜਾਂਦਾ ਹੈ ਕਿ ਬੀਤੀ ਰਾਤ ਪਿੰਡ ਬਘਾਣਾ ਵਿਖੇ ਇਕ ਢਾਬਾ ਮਾਲਕ ਨਿਰਵੈਰ ਸਿੰਘ ਜਦੋਂ ਆਪਣੇ ਢਾਬੇ ‘ਤੇ ਮੌਜੂਦ ਸੀ ਤਾਂ ਕੁੱਝ ਵਿਅਕਤੀਆਂ ਨੇ ਉਸ ਦੇ ‘ਤੇ ਹਮਲਾ ਕਰਕੇ ਗੰਭੀਰ ਰੂਪ ‘ਚ ਜ਼ਖਮੀ ਕਰ ਦਿੱਤਾ। ਥਾਣਾ ਰਾਵਲ ਪਿੰਡੀ ਦੇ ਐਸ.ਐਚ.ਓ. ਪਰਮਜੀਤ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਦੀ ਇਕ ਹਸਪਤਾਲ ਵਿਚ ਮੌਤ ਹੋ ਗਈ ਤੇ ਮਾਮਲੇ ਦੀ ਜਾਂਚ ਜਾਰੀ ਹੈ।