ਬਠਿੰਡਾ : ਬਠਿੰਡਾ ਜ਼ਿਲ੍ਹੇ ਅੰਦਰ ਤਿੰਨ ਹੋਰ ਕਰੋਨਾ ਵਾਇਰਸ ਦੇ ਨਵੇਂ ਮਰੀਜ਼ ਮਿਲੇ ਹਨ। ਰਾਜਸਥਾਨ ਦੇ ਸ੍ਰੀ ਗੰਗਾਨਗਰ ਤੋਂ ਵਾਪਸ ਬਠਿੰਡਾ ਪਰਤੇ ਤਿੰਨ ਸਕੇ ਭਰਾ ਕੋਰੋਨਾ ਪੀੜਤ ਪਾਏ ਗਏ, ਜਿਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਇਕਾਂਤ ਵਾਸ ‘ਚ ਰੱਖਿਆ ਗਿਆ ਸੀ। ਗੁਰੂ ਨਾਨਕਪੁਰਾ ਮੁਹੱਲਾ ਦੇ ਰਹਿਣ ਵਾਲੇ ਉਕਤ ਵਿਅਕਤੀਆਂ ਦੇ ਦੋ ਜੂਨ ਨੂੰ ਨਮੂਨੇ ਲੈ ਕੇ ਜਾਂਚ ਲਈ ਭੇਜੇ ਗਏ ਸਨ, ਜਿਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਤਿੰਨੇ ਮਰੀਜ਼ ਸਕੇ ਭਰਾ ਦੱਸੇ ਜਾਂਦੇ ਹਨ। ਜ਼ਿਲ੍ਹੇ ਅੰਦਰ ਹੁਣ ਕਰੋਨਾ ਮਰੀਜਾਂ ਦੀ ਗਿਣਤੀ 56 ਤਕ ਪਹੁੰਚ ਗਈ ਹੈ, ਜਦੋਂ ਕਿ ਐਕਟਿਵ ਕੇਸਾਂ ਦੀ ਗਿਣਤੀ 12 ਹੈ।