ਪਟਿਆਲਾ : ਸਥਾਨਕ 24 ਨੰਬਰ ਫਾਟਕ ਨੇੜੇ ਬੀਤੀ ਦੇਰ ਰਾਤ ਅਣਪਛਾਤੇ ਹਮਲਾਵਰਾਂ ਵੱਲੋਂ ਬਿਜਲੀ ਬੋਰਡ ਦੇ 2 ਖਿਡਾਰੀਆਂ ਦੀ ਸਿਰ ‘ਚ ਗੋਲੀ ਮਾਰ ਕੇ ਹੱਤਿਆ ਕਰਨ ਦੀ ਦੁਖਦਾਈ ਖ਼ਬਰ ਹੈ। ਮ੍ਰਿਤਕ ਖਿਡਾਰੀਆਂ ਦੀ ਪਹਿਚਾਣ ਅਮਰੀਕ ਸਿੰਘ ਅਤੇ ਸਿਮਰਜੀਤ ਸਿੰਘ ਵਜੋਂ ਹੋਈ ਹੈ। ਇਸ ਦੀ ਪੁਸ਼ਟੀ ਕਰਦਿਆ ਪੁਲਿਸ ਚੌਂਕੀ ਮਾਡਲ ਟਾਊਨ ਦੇ ਮੁਖੀ ਰੌਣੀ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸਾਰੀ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਵੱਖ ਵੱਖ ਟੀਮਾਂ ਬਣਾ ਕੇ ਕਾਤਲਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।