ਕਿਸ਼ਨਗੜ,17ਮਈ (ਗੁਰਦੀਪ ਸਿੰਘ ਹੋਠੀ )ਬ੍ਰਹਮਲੀਨ 108 ਸੰਤ ਬਾਬਾ ਪ੍ਰੀਤਮ ਦਾਸ ਜੀ ਬਾਬੇ ਜੌੜੇ ਵਾਲਿਆਂ ਦੀ 31ਵੀ ਸਾਲਾਨਾਂ ਬਰਸੀ ਡੇਰਾ ਸੰਤ ਬਾਬਾ ਪ੍ਰੀਤਮ ਦਾਸ ਜੀ ਬਾਬੇ ਜੌੜੇ ਰਾੲੇਪੁਰ ਰਸੂਲਪੁਰ ਜਲੰਧਰ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਛਾਇਆ ਹੇਠ ਡੇਰੇ ਦੇ ਮੁੱਖੀ ਸੰਤ ਬਾਬਾ ਨਿਰਮਲ ਦਾਸ ਜੀ ਪ੍ਰਧਾਨ ਗੁਰੂ ਰਵਿਦਾਸ ਸਾਧੂ ਸੰਪ੍ਰਦਾਇਕ ਸੁਸਾਇਟੀ ਰਜਿ ਪੰਜਾਬ ਦੀ ਸਰਪ੍ਰਸਤੀ ਹੇਠ ਬਹੁਤ ਸ਼ਰਧਾ ਨਾਲ ਕੋਰੋਨਾ ਵਾਇਰਸ ਦੇ ਚਲਦਿਆਂ ਸਾਧਾਰਨ ਤਰੀਕੇ ਨਾਲ ਮਨਾਈ ਗਈ। ਇਸ ਬਰਸੀ ਸਮਾਗਮ ਮੌਕੇ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਉਪਰੰਤ ਸੰਤ ਬਾਬਾ ਨਿਰਮਲ ਦਾਸ ਜੀ ਅਤੇ ਭਾਈ ਜਸਪ੍ਰੀਤ ਸਿੰਘ ਦੇ ਜਥੇ ਵੱਲੋਂ ਰਸਭਿੰਨੇ ਕੀਰਤਨ ਕੀਤਾ ਗਿਆ ਇਸ ਮੌਕੇ ਸੰਤ ਬਾਬਾ ਨਿਰਮਲ ਦਾਸ ਜੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਸਾਨੂੰ ਸਤਿਗੁਰੂ ਰਵਿਦਾਸ ਜੀ ਦੇ ਦਰਸਾਏ ਮਾਰਗ ਤੇ ਚਲਦਿਆਂ ਨਸ਼ਿਆਂ ਦਾ ਤਿਆਗ ਕਰਕੇ ਆਪਣੇ ਬੱਚਿਆਂ ਨੂੰ ਉੱਚ ਪੱਧਰੀ ਸਿਖਿਆ ਗ੍ਰਹਿਣ ਕਰਵਾਉਣੀ ਚਾਹੀਦੀ ਹੈ ਤਾਂ ਜੋ ਸਤਿਗੁਰਾਂ ਦੇ ਬੇਗਮਪੁਰਾ ਦਾ ਸੁਪਨਾ ਪੂਰਾ ਹੋ ਸਕੇ ਇਸ ਕਰਕੇ ਸੰਤ ਬਾਬਾ ਪ੍ਰੀਤਮ ਦਾਸ ਜੀ ਨੇ ਪਿੰਡ ਰਾਏਪੁਰ ਰਸੂਲਪੁਰ ਵਿਖੇ ਇਕ ਡਿਸਪੈਂਸਰੀ ਅਤੇ ਸਕੂਲ ਤਿਆਰ ਕਰਕੇ ਸਰਕਾਰ ਨੂੰ ਭੇਂਟ ਕੀਤੇ। ਇਸ ਮੌਕੇ ਨਾਰੀ ਸ਼ਕਤੀ ਫਾਊਂਡੇਸ਼ਨ ਭਾਰਤ ਦੀ ਪ੍ਰਧਾਨ ਭੈਣ ਸੰਤੋਸ਼ ਕੁਮਾਰੀ ਨੇ ਸੰਤ ਬਾਬਾ ਪ੍ਰੀਤਮ ਦਾਸ ਜੀ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਜਿਥੇ ਸੰਤ ਬਾਬਾ ਪ੍ਰੀਤਮ ਦਾਸ ਜੀ ਨੇ ਆਪਣਾ ਸਮੁੱਚਾ ਜੀਵਨ ਨਾਮ ਸਿਮਰਨ ਅਤੇ ਲੋਕ ਭਲਾਈ ਲਈ ਲਗਾਇਆ ਉਸ ਲੜੀ ਨੂੰ ਅੱਗੇ ਤੋਰਦਿਆਂ ਸੰਤ ਬਾਬਾ ਨਿਰਮਲ ਦਾਸ ਜੀ ਨੇ ਸੰਤਾ ਦੀ ਯਾਦ ਵਿੱਚ ਇੱਕ ਆਲੀਸ਼ਾਨ ਆਧੁਨਿਕ ਸਹੂਲਤਾਂ ਵਾਲਾ ਸੰਤ ਬਾਬਾ ਪ੍ਰੀਤਮ ਦਾਸ ਜੀ ਮੈਮੋਰੀਅਲ ਚੈਰੀਟੇਬਲ ਹਸਪਤਾਲ ਬਣਾਇਆ ਜਿਥੇ ਹਰ ਰੋਜ਼ ਸੈਂਕੜੇ ਲੋਕ ਸਿਹਤ ਸਹੂਲਤਾਂ ਲੈ ਰਹੇ ਹਨ। ਸੰਤ ਬਾਬਾ ਨਿਰਮਲ ਦਾਸ ਜੀ ਕਿਹਾ ਕਿ ਲੋਕਡਾਉਨ ਦੇ ਚਲਦਿਆਂ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੰਗਤਾਂ ਦਾ ਇੱਕਠ ਨਾ ਕਰਦਿਆਂ ਬਹੁਤ ਹੀ ਸਧਾਰਨ ਤੌਰ ਤੇ ਮਨਾਇਆ ਗਿਆ ਜਿਸ ਦਾ ਪ੍ਰਸਾਰਨ ਡੇਰੇ ਦੇ ਫੇਸਬੁੱਕ ਚੈਨਲ ਤੋਂ ਇਲਾਵਾ ਹੋਰ ਵੱਖ ਵੱਖ ਚੈਨਲਾਂ ਤੇ ਪ੍ਰਸਾਰਨ ਕੀਤਾ ਗਿਆ ।ਇਸ ਮੌਕੇ ਮਾਸਟਰ ਅਜੀਤ ਸਿੰਘ ਹੋਠੀ ਨੇ ਬਾਬਾ ਜੀ ਦੀ ਜੀਵਨੀ ਵਾਰੇ ਸੰਗਤਾਂ ਨੂੰ ਸੰਖੇਪ ਜਾਣਕਾਰੀ ਦਿੱਤੀ ਅਤੇ ਗਾਇਕ ਕਮਲ ਤੱਲਣ੍ਹ ਨੇ ਇਕ ਰਚਨਾ ਰਾਹੀਂ ਸੰਤਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਸੰਖੇਪ ਸਮਾਗਮ ਵਿੱਚ ਸੰਤ ਰਾਮ ਸਰੂਪ ਬੋਲੀਨਾਂ, ਸੰਤ ਮੋਹਨ ਦਾਸ, ਰਮੇਸ਼ ਭੱਟੀ ,ਸਰਪੰਚ ਹਰਬੰਸ ਕੌਰ, ਬੀਬੀ ਗਿਆਨ ਕੌਰ ਪੰਚ, ਪ੍ਰਿੰਸੀਪਲ ਪਰਮਜੀਤ ਜੱਸਲ,ਜਥੇਦਾਰ ਗੁਰਦੀਪ ਸਿੰਘ ਬਾਹੀਆ, ਮਹਿੰਦਰ ਪਾਲ ਸੰਤੋਖ ਪੁਰਾ, ਰਾਜ ਕੁਮਾਰ ਡੋਗਰ, ਬਲਵੰਤ ਸਿੰਘ ਬੰਗੜ, , ਪ੍ਰਗਟ ਸਿੰਘ, ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।