ਸੰਗਰੂਰ: ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਦਿੱਲੀ ਦੇ ਸ਼ਾਹੀਨ ਬਾਗ ‘ਚ ਲੜਾਈ ਲੜ ਰਹੇ ਲੋਕਾਂ ਦੀ ਹਿਮਾਇਤ ‘ਚ 4 ਫਰਵਰੀ ਨੂੰ ਪੰਜਾਬ ਤੋਂ ਕਰੀਬ 700 ਕਿਸਾਨਾਂ ਦਾ ਜਥਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਝੰਡੇ ਹੇਠਾਂ ਦਿੱਲੀ ਨੂੰ ਜਾਵੇਗਾ। ਬੀ. ਕੇ. ਯੂ. ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦਾ ਕਹਿਣਾ ਹੈ ਕਿ ਜੇਕਰ ਇਸ ਕਾਫ਼ਲੇ ਨੂੰ ਰਾਹ ‘ਚ ਜਾਂ ਦਿੱਲੀ ਅੰਦਰ ਦਾਖ਼ਲ ਹੋਣ ਤੋਂ ਰੋਕਿਆ ਗਿਆ ਤਾਂ ਯੂਨੀਅਨ ਵਲੋਂ ਪੰਜਾਬ ‘ਚ ਸਖ਼ਤ ਐਕਸ਼ਨ ਕੀਤਾ ਜਾਵੇਗਾ।