ਜਲੰਧਰ – 1 ਅਕਤੂਬਰ
ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ  ਅਸ਼ਵਨੀ ਕੁਮਾਰ ਸ਼ਰਮਾ ਦੇ ਦਿਸ਼ਾ ਨਿਰਦੇਸ਼ ਦੇ ਅਨੁਸਾਰ ਪੰਜਾਬ ਪੰਚਾਇਤੀ ਰਾਜ ਸੈੱਲ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਭਾਜਪਾ ਦੇ ਜਿਲ੍ਹਾ ਦਫਤਰ ਜਲੰਧਰ ਵਿਖੇ ਹੋਈ ਜਿਸ ਵਿੱਚ ਸੈੱਲ ਦੇ ਕਨਵੀਨਰ ਵਿਜੈ ਕੁਮਾਰ ਪਠਾਣੀਆਂ , ਬਲਜਿੰਦਰ ਸਿੰਘ ਦਕੋਹਾ , ਸੰਜੀਵ ਕੁਮਾਰ ਧਾਰੀਵਾਲ , ਓਂਕਾਰ ਸਿੰਘ ਚਾਹਲਪੁਰ , ਦਿਨੇਸ਼ ਐਰੀ ਅਪਰਾ , ਯਸ਼ਪਾਲ ਹੁਸ਼ਿਆਰਪੁਰ ਤੋਂ ਇਲਾਵਾ ਹੋਰ ਸੀਨੀਅਰ ਹਾਜ਼ਿਰ ਸਨ। ਇਸ ਸਮੇਂ ਸੀਨੀਅਰ ਆਗੂਆਂ ਦੀਆਂ ਜਿਲ੍ਹੇ ਵੰਡ ਕੇ ਲਾਏ ਜ਼ਿਲ੍ਹਾ ਇੰਨਚਾਰਜਾਂ ਦੀ ਲਿਸਟ ਵੀ ਜਾਰੀ ਕੀਤੀ ਗਈ। ਇਸ ਮੀਟਿੰਗ ਵਿੱਚ ਸੈੱਲ ਨੂੰ ਮਜਬੂਤ ਕਰਨ , ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪੁੰਚਾਉਣ ,ਜਿਲ੍ਹਾ ਪੱਧਰ ਤੇ ਨਿਯੁਕਤੀਆਂ ਕਰਨ ਤੋਂ ਇਲਾਵਾ ਹੋਰ ਵੀ ਕਈ ਰਾਜਨੀਤਿਕ ਮਹੱਤਵਪੂਰਨ ਵਿਸ਼ਿਆਂ ਤੇ ਵਿਚਾਰ ਚਰਚਾ ਹੋਈ। ਇਸ ਸੈੱਲ ਦੇ ਬਾਰੇ ਵਿਸਥਾਰ ਜਾਣਕਾਰੀ ਦਿੰਦਿਆਂ ਬਲਜਿੰਦਰ ਸਿੰਘ ਦਕੋਹਾ ਨੇ ਦੱਸਿਆ ਕਿ ਭਾਜਪਾ ਪੰਜਾਬ ਵੱਲੋਂ 10 ਅਕਤੂਬਰ ਤੱਕ ਪੰਜਾਬ ਦੇ ਸਾਰੇ ਜ਼ਿਲ੍ਹਾ ਪੱਧਰ ਤੇ ਸੈੱਲ ਦੇ ਕਨਵੀਨਰ ਸਮੇਤ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਜਲਦੀ ਹੀ ਕਰ ਦਿੱਤੀਆਂ ਜਾਣਗੀਆਂ। ਜਿਸ ਲਈ ਭਾਜਪਾ ਜਿਲ੍ਹਾ ਪ੍ਰਧਾਨਾਂ ਦਾ ਵਿਸ਼ੇਸ਼ ਸਹਿਯੋਗ ਲਿਆ ਜਾਵੇਗਾ ਤੇ ਪਾਰਟੀ ਦੇ ਸੀਨੀਅਰ ਟਕਸਾਲੀ ਵਰਕਰਾਂ ਨੂੰ ਸ਼ਾਮਿਲ ਕਰਕੇ ਸੈੱਲ ਨੂੰ ਪੰਚਾਇਤੀ ਪੱਧਰ ਤੇ ਮਜਬੂਤ ਕੀਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਕੇਂਦਰੀ ਸ਼੍ਰੀ ਨਰਿੰਦਰ ਮੋਦੀ ਸਰਕਾਰ ਦੀ ਵੱਲੋਂ ਪੰਜਾਬ ਦੇ ਪਿੰਡਾਂ ਦੇ ਵਿਕਾਸ ਲਈ ਪੰਜਾਬ ਸਰਕਾਰ ਨੂੰ 14ਵੇਂ ਅਤੇ15ਵੇਂ ਵਿੱਤ ਕਮਿਸ਼ਨ ਵੱਲੋਂ ਭੇਜੀਆਂ ਗਰਾਂਟਾਂ ਬਾਰੇ ਪੰਜਾਬ ਦੀ ਜਨਤਾ ਨੂੰ ਜਾਣਕਾਰੀ ਮੁੱਹਈਆ ਕਰਵਾਈ ਜਾਵੇਗੀ। ਉਹਨਾਂ ਨੇ ਇਹ ਵੀ ਕਿਹਾ ਕਿ ਕੇਂਦਰ ਵੱਲੋਂ ਕਿਸਾਨਾਂ ਅਤੇ ਮਜਦੂਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਬਹੁਤ ਸਾਰੇ ਉਪਰਾਲੇ ਕੀਤੇ ਗਏ ਹਨ ਅਤੇ ਹੋਰ ਵੀ ਕੀਤੇ ਜਾਣਗੇ ਜਿਸ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਈ ਜਾਵੇਗੀ। ਪਿੰਡਾਂ ਦੇ ਸਰਪੰਚਾਂ ਵਲੋਂ ਕਾਂਗਰਸ ਪਾਰਟੀ ਦੇ ਵਿਧਾਇਕਾਂ ਦੀ ਸ਼ਹਿ ਤੇ ਖੁਰਦ-ਬੁਰਦ ਕੀਤੀਆਂ ਗਈਆਂ ਗਰਾਂਟਾਂ ਦੇ ਕੱਚੇ-ਚਿੱਠੇ ਵੀ ਜਲਦੀ ਹੀ ਨਸ਼ਰ ਕੀਤੇ ਜਾਣਗੇ। ਭਾਜਪਾ ਦੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਚੱਲ ਰਹੀ ਸਰਕਾਰ ਕਿਸਾਨਾਂ ਦੀ ਆਮਦਨੀ ਦੁੱਗਣੀ ਕਰਨ ਲਈ ਅੱਜ ਵੀ ਵਚਨਵੱਧ ਹੈ। ਉਹਨਾਂ ਨੇ ਆਪਣੀ ਗੱਲਬਾਤ ਜਾਰੀ ਰਖਦਿਆਂ ਕਿਹਾ ਕਿ ਪੰਜਾਬ ਵਿੱਚ ਆਉਦੀਆਂ ਵਿਧਾਨ ਸਭਾ ਦੀਆਂ ਚੋਣਾਂ ਭਾਜਪਾ ਸ਼ਾਨ ਨਾਲ ਜਿੱਤੇਗੀ ਅਤੇ ਆਪਣੀ ਸਰਕਾਰ ਬਣਾਏਗੀ।