ਜਲੰਧਰ : ਨਾਗਰਿਕਤਾ ਕਾਨੂੰਨ ਦੇ ਵਿਰੋਧ ‘ਚ ਦਿੱਤੇ ਗਏ ਭਾਰਤ ਬੰਦ ਦੇ ਸੱਦੇ ‘ਤੇ ਅੱਜ ਜਲੰਧਰ ਦੇ ਪੀ. ਏ. ਪੀ. ਚੌਕ ਅਤੇ ਨੈਸ਼ਨਲ ਹਾਈਵੇਅ 1 ‘ਤੇ ਵੱਖ-ਵੱਖ ਜਥੇਬੰਦੀਆਂ ਵਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਦੱਸਣਯੋਗ ਹੈ ਕਿ ਦੇਸ਼ ‘ਚ ਜਦੋਂ ਤੋਂ ਨਾਗਰਿਕਤਾ ਸੋਧ ਕਾਨੂੰਨ ਪਾਸ ਹੋਇਆ ਹੈ, ਉਦੋਂ ਤੋਂ ਘੱਟ ਗਿਣਤੀਆਂ ਵਲੋਂ ਲਗਾਤਾਰ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਮੁੱਦੇ ‘ਤੇ ਦਿੱਲੀ ਦੇ ਸ਼ਾਹੀਨ ਬਾਗ ‘ਚ ਪਿਛਲੇ ਕਰੀਬ ਇੱਕ ਮਹੀਨੇ ਤੋਂ ਪ੍ਰਦਰਸ਼ਨ ਹੋ ਰਿਹਾ ਹੈ। ਪ੍ਰਦਰਸ਼ਨਕਾਰੀਆਂ ਦੀ ਇਹ ਮੰਗ ਹੈ ਕਿ ਸਰਕਾਰ ਇਸ ਕਾਨੂੰਨ ਨੂੰ ਵਾਪਸ ਲਵੇ ਅਤੇ ਇਸੇ ਨੂੰ ਲੈ ਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ 29 ਜਨਵਰੀ ਭਾਵ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਸੀ।