ਲੁਧਿਆਣਾ: ਬੀਤੀ ਦੇਰ ਰਾਤ ਪਿੰਡ ਡਾਂਗੋਂ ਵਿਖੇ ਲੀਲ ਵਾਲੀ ਸੜਕ ‘ਤੇ ਬੇਕਾਬੂ ਹੋ ਕੇ ਖੇਤਾਂ ‘ਚ ਪਲਟੀ ਮਿੰਨੀ ਬੱਸ ਹੇਠਾਂ ਆਉਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਜਸਵਿੰਦਰ ਸਿੰਘ ਉਰਫ਼ ਕਾਲੂ (22) ਪੋਤਰਾ ਟਹਿਲ ਸਿੰਘ ਵਾਸੀ ਪਿੰਡ ਡਾਂਗੋਂ ਵਜੋਂ ਹੋਈ ਹੈ। ਗ਼ਰੀਬ ਪਰਿਵਾਰ ਨਾਲ ਸੰਬੰਧਿਤ ਮ੍ਰਿਤਕ ਨੌਜਵਾਨ ਲੁਧਿਆਣਾ ਵਿਖੇ ਸੁਰੱਖਿਆ ਗਾਰਡ ਵਜੋਂ ਨੌਕਰੀ ਕਰਦਾ ਸੀ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ‘ਚ ਸੋਗ ਦਾ ਮਾਹੌਲ ਹੈ ਅਤੇ ਮਾਮਲੇ ਦੇ ਸੰਬੰਧ ‘ਚ ਥਾਣਾ ਜੋਧਾਂ ਦੀ ਪੁਲਸ ਕਾਰਵਾਈ ਕਰ ਰਹੀ ਹੈ।