ਮੁਹਾਲੀ: ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਦੇ 9 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਜ਼ਿਲ੍ਹੇ ਅੰਦਰ ਕੁੱਲ ਕੋਰੋਨਾ ਪੀੜਤਾਂ ਦੀ ਗਿਣਤੀ 74 ਹੋ ਗਈ ਹੈ। ਇਸ ਸਬੰਧੀ ਪੁਸ਼ਟੀ ਕਰਦਿਆਂ ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਅੱਜ ਆਏ ਮਾਮਲਿਆਂ ਵਿਚ 6 ਪਾਜ਼ੀਟਿਵ ਮਰੀਜ਼ ਉਹ ਹਨ ਜੋ ਬੀਤੇ ਦਿਨੀਂ ਨਾਂਦੇੜ ਸਾਹਿਬ ਤੋਂ ਵਾਪਸ ਪਰਤੇ ਹਨ, ਇਨ੍ਹਾਂ ਵਿਚ ਪੰਜ ਮਰੀਜ਼ ਮੁਹਾਲੀ ਅਤੇ ਇਕ ਮਰੀਜ਼ ਅੰਬਾਲਾ ਜ਼ਿਲ੍ਹੇ ਦਾ ਹੈ  ਜਲੰਧਰ ‘ਚ ਕੋਰੋਨਾ ਵਾਇਰਸ ਦੇ 1 ਹੋਰ ਸ਼ੱਕੀ ਮਰੀਜ਼ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਿਸ ਨਾਲ ਹੁਣ ਗਿਣਤੀ 86 ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਬਸਤੀ ਦਾਨਿਸ਼ਮੰਦਾਂ ਦੇ ਖੇਤਰ ਦੀ ਇਕ 50 ਸਾਲ ਦੀ ਔਰਤ ਦੀ ਕੁੱਝ ਦਿਨ ਪਹਿਲਾਂ ਇਲਾਜ ਦੌਰਾਨ ਮੌਤ ਹੋ ਜਾਣ ‘ਤੇ ਉਸ ਨੂੰ ਸ਼ੱਕੀ ਕੋਰੋਨਾ ਮਰੀਜ਼ ਮੰਨਦੇ ਹੋਏ ਸਿਹਤ ਵਿਭਾਗ ਨੇ ਸੈਂਪਲ ਜਾਂਚ ਲਈ ਭੇਜੇ ਸਨ