ਜਲੰਧਰ : ਮੇਹਰ ਚੰਦ ਪੋਲੀਟੈਕਨਿਕ ਕਾਲਜ ਜਲੰਧਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ
ਸਟਾਫ ਅਤੇ ਵਿਦਿਆਰਥੀਆਂ ਵਲੋਂ ਸ਼ਰਧਾ ਪੁਰਵਕ ਮਨਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ
ਦੇ ਪਾਠ ਦੇ ਭੋਗ ਪਾਏ ਗਏ ਤੇ ਕੀਰਤਨ ਉਪੰਰਤ ਗੁਰੂ ਦਾ ਲੰਗਰ ਵਰਤਾਇਆ ਗਿਆ। ਇਸ ਪ੍ਰੋਗਰਾਮ
ਵਿੱਚ ਸ੍ਰੀ ਅਰਵਿੰਦ ਘਈ ਸੈਕਟਰੀ ਡੀ.ਏ.ਵੀ. ਕਾਲਜ ਮੈਨੇਜਿੰਗ ਕਮੇਟੀ ਨਵੀਂ ਦਿੱਲੀ , ਸ੍ਰੀ ਕੁੰਦਨ ਲਾਲ ਜੀ,
ਪ੍ਰਿੰਸੀਪਲ ਰਵਿੰਦਰ ਸ਼ਰਮਾ, ਪ੍ਰਿੰਸੀਪਲ ਵਿਜੇ ਕੁਮਾਰ ਤੇ ਹੋਰ ਪੁਰਾਣੇ ਵਿਦਿਆਰਥੀ ਸ਼ਾਮਿਲ ਹੋਏ।
ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਬਾਰੇ ਚਾਨਣਾ ਪਾਇਆ।
ਉਹਨਾਂ ਕਿਹਾ ਕਿ ਸਾਨੂੰ ਗੁਰੂ ਜੀ ਦੀ ਬਾਣੀ ਪੜ੍ਹਨ ਦੇ ਨਾਲ ਨਾਲ ਉਸ ਤੇ ਅਮਲ ਕਰਨਾ ਚਾਹੀਦਾ ਹੈ।
ਸਾਨੂੰ ਨਸ਼ਿਆ ਤੋਂ ਦੂਰ ਰਹਿਣਾ ਚਾਹੀਦਾ ਹੈ ਤੇ ਵਾਤਾਵਰਣ ਦੀ ਸੰਭਾਲ ਕਰਨੀ ਚਾਹੀਦੀ ਹੈ। ਸ੍ਰੀ
ਕੁੰਦਨ ਲਾਲ ਜੀ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਵਿਚੋਂ ਸਾਖੀਆਂ ਪੜ੍ਹ ਕੇ ਸੁਣਾਈਆਂ। ਸ੍ਰੀ ਅਰਵਿੰਦ
ਘਈ ਜੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਗੁਰੂ ਨਾਨਕ ਜੀ ਦੇ ਜੀਵਨ ਤੋਂ ਅਸੀਂ ਬਹੁਤ
ਕੁਝ ਸਿਖ ਸਕਦੇ ਹਾਂ। ਸ੍ਰੀ ਗੁਰੂ ਨਾਨਕ ਦੇਵ ਜੀ ਪੂਰੀ ਦੁਨੀਆ ਦੇ ਰਹਿਬਰ ਹਨ। ਸ੍ਰੀ ਹਰਵਿੰਦਰ ਸਿੰਘ
ਵਰਕਸ਼ਾਪ ਇੰਸਟਰਕਟਰ ਤੇ ਵਿਦਿਆਰਥੀ ਸ਼ੰਕਰ ਸਿੰਘ ਨੇ ਗੁਰੂ ਨਾਨਕ ਜੀ ਦੇ ਭਜਨ ਸੁਣਾਏ।ਅੰਤ ਵਿੱਚ
ਵਿਦਿਆਰਥੀਆਂ ਨੂੰ ਗੁਰੂ ਕਾ ਲੰਗਰ ਵਰਤਾਇਆ ਗਿਆ।