ਜਲੰਧਰ (10-08-2021) ਸਿਵਲ ਹਸਪਤਾਲ ਜਲੰਧਰ ਵਿਖੇ ਅੱਜ ਮੰਗਲਵਾਰ ਨੂੰ ਮੈਂਬਰ ਰਾਜ ਸਫਾਈ ਕਰਮਚਾਰੀ ਕਮਿਸ਼ਨ, ਐਸ.ਏ.ਐਸ. ਨਗਰ ਮੋਹਾਲੀ ਇੰਦਰਜੀਤ ਸਿੰਘ ਵਲੋਂ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵਲੋਂ ਡਾ. ਗੁਰਮੀਤ ਲਾਲ ਦੀ ਮੌਜੂਦਗੀ ਵਿਚ ਸਿਵਲ ਹਸਪਤਾਲ ਦੇ ਸਫਾਈ ਪ੍ਰਬੰਧਾ ਦਾ ਜਾਇਜਾ ਲਿਆ ਗਿਆ। ਉਨ੍ਹਾਂ ਵਲੋਂ ਸਿਹਤ ਵਿਭਾਗ ਵਿੱਚ ਸੇਵਾਵਾਂ ਦੇ ਰਹੇ ਸਫਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਨਾਲ ਸਬੰਧਤ ਮੁੱਦਿਆਂ ‘ਤੇ ਗੱਲਬਾਤ ਕੀਤੀ ਗਈ।

 

ਮੈਂਬਰ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ, ਐਸ.ਏ.ਐਸ. ਨਗਰ ਮੋਹਾਲੀ ਇੰਦਰਜੀਤ ਸਿੰਘ ਵਲੋਂ  ਸਿਵਲ ਸਰਜਨ ਦਫਤਰ ਵਿਖੇ ਡਾ. ਬਲਵੰਤ ਸਿੰਘ ਸਿਵਲ ਸਰਜਨ ਦੀ ਪ੍ਰਧਾਨਗੀ ਵਿੱਚ ਸਿਹਤ ਵਿਭਾਗ ਦੇ ਸਮੂਹ ਜਿਲ੍ਹਾ ਪੋ੍ਗਰਾਮ ਅਫਸਰਾਂ ਅਤੇ ਜਲੰਧਰ ਜਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਸਫਾਈ ਪ੍ਰਬੰਧਾ ‘ਤੇ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਜਿਲ੍ਹੇ ਭਰ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸੇਵਾਵਾਂ ਦੇ ਰਹੇ ਪੱਕੇ ਅਤੇ ਕੱਚੇ ਸਫਾਈ ਕਰਮਚਾਰੀਆਂ ਦੀ ਕਾਰਜਪ੍ਰਣਾਲੀ ਅਤੇ ਉਨ੍ਹਾਂ ਨਾਲ ਸੰਬੰਧਿਤ ਹੋਰ ਵੇਰਵੇ ਲਏ।

 

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਵਰਿੰਦਰ ਕੌਰ ਥਿੰਦ, ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਕੁਮਾਰ ਗੁਪਤਾ, ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਕੁਮਾਰ ਚੋਪੜਾ, ਜਿਲ੍ਹਾ ਡੈਂਟਲ ਸਿਹਤ ਅਫ਼ਸਰ ਡਾ. ਬਲਜੀਤ ਕੌਰ ਰੂਬੀ, ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਤਰਸੇਮ ਲਾਲ, ਬੀ.ਈ.ਈ. ਮਾਨਵ ਸ਼ਰਮਾ, ਬੀ.ਸੀ.ਸੀ. ਕੋਆਰਡੀਨੇਟਰ ਨੀਰਜ ਸ਼ਰਮਾ ਮੌਜੂਦ ਸਨ।