ਜਲੰਧਰ 16 ਅਪ੍ਰੈਲ 2020
ਜ਼ਿਲ ਦੀਆਂ ਸਾਰੀਆਂ 156 ਮੰਡੀਆਂ ਵਿੱਚ ਕਣਕ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਜ਼ਿਲ•ਾ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਬਹੁ-ਪਰਤੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਤੇ ਐਸ.ਐਸ.ਪੀ.ਸ੍ਰੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਮੰਡੀਆਂ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਲੋੜੀਂਦੇ ਪੁਲਿਸ ਬਲਾਂ ਨੂੰ ਮੰਡੀਆਂ ਵਿੱਚ ਤਾਇਨਾਤ ਕੀਤਾ ਜਾਵੇਗਾ। ਉਨ•ਾਂ ਦੱਸਿਆ ਕਿ ਪੁਲਿਸ ਕਰਮੀਆਂ ਵਲੋਂ ਮੰਡੀਆਂ ਵਿੱਚ ਵਾਹਨਾਂ ਦੀ ਅਵਾਜਾਈ ਨੂੰ ਸੁਚਾਰੂ ਬਣਾਇਆ ਜਾਵੇਗਾ ਤਾਂ ਕਿ ਮੰਡੀਆਂ ਵਿੱਚ ਕਿਸੇ ਤਰ•ਾਂ ਦੀ ਭਗਦੜ ਨਾ ਮਚੇ ਤੇ ਭੀੜ ਇਕੱਠੀ ਨਾ ਹੋ ਸਕੇ। ਉਨ•ਾਂ ਕਿਹਾ ਕਿ ਇਸ ਤੋਂ ਇਲਾਵਾ ਮੰਡੀਆਂ ਦੇ ਦਾਖਲਾ ਗੇਟਾਂ ‘ਤੇ ਵੀ ਪੁਲਿਸ ਕਰਮੀਆਂ ਨੂੰ ਤਾਇਨਾਤ ਕੀਤਾ ਜਾਵੇਗਾ ਤਾਂ ਕਿ ਇਹ ਯਕੀਨੀ ਬਣਾਇਆ ਜਾ ਰਹੇ ਕਿ ਯੋਗ ਸਲਿੱਪ ਨਾਲ ਹੀ ਕਿਸਾਨ ਮੰਡੀਆਂ ਵਿੱਚ ਦਾਖ਼ਲ ਹੋ ਸਕਣ।
ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ.ਨੇ ਦੱਸਿਆ ਕਿ ਪੁਲਿਸ ਕਰਮੀਆਂ ਤੋਂ ਇਲਾਵਾ ਗਾਰਡੀਅਨਜ਼ ਆਫ਼ ਗਵਰਨੈਂਸ ਨੂੰ ਵੀ ਮੰਡੀਆਂ ਵਿੱਚ ਕਣਕ ਦੀ ਸੁਚਾਰੂ ਖ਼ਰੀਦ ‘ਤੇ ਨਿਗ•ਾ ਰੱਖਣ ਲਈ ਮੰਡੀਆਂ ਵਿੱਚ ਤਾਇਨਾਤ ਕੀਤੇ ਜਾਣਗੇ। ਉਨ•ਾਂ ਕਿਹਾ ਕਿ ਕਣਕ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਵਿੱਚ ਸਹਿਯੋਗ ਕਰਨ ਤੋਂ ਇਲਾਵਾ ਗਾਰਡੀਅਨਜ਼ ਆਫ਼ ਗਵਰਨੈਂਸ ਖ਼ਰੀਦ ਪ੍ਰਕਿਰਿਆ ਵਿੱਚ ਜੇ ਕੋਈ ਕਮੀ ਹੋਵੇਗੀ ਤਾਂ ਜ਼ਿਲ•ਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਣਗੇ। ਉਨ•ਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਮੰਡੀਆਂ ਵਿੱਚ ਕਣਕ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਇਆ ਜਾਵੇ।
ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ.ਨੇ ਦੱਸਿਆ ਕਿ ਇਸੇ ਤਰ•ਾਂ ਜ਼ਿਲ•ੇ ਦੇ ਖ਼ਰੀਦ ਕੇਂਦਰਾਂ ਵਿਖੇ ਐਨ.ਸੀ.ਸੀ. ਕੈਡਿਟ ਵੀ ਮੰਡੀਆਂ ਵਿੱਚ ਕਣਕ ਦੀ ਸੁਚੱਜੇ ਢੰਗ ਨਾਲ ਖ਼ਰੀਦ ਨੂੰ ਨੇਪਰੇ ਚਾੜਨ ਲਈ ਲਗਾਏ ਜਾਣਗੇ। ਉਨ•ਾਂ ਕਿਹਾ ਕਿ ਇਸੇ ਤਰ•ਾਂ ਯੁਵਕ ਸੇਵਾਵਾਂ ਵਿਭਾਗ ਦੇ ਵਲੰਟੀਅਰ ਵੀ ਮੰਡੀਆਂ ਵਿੱਚ ਲੋੜੀਂਦੀ ਗਿਣਤੀ ਵਿੱਚ ਲਗਾਏ ਜਾਣਗੇ। ਉਨ•ਾਂ ਕਿਹਾ ਕਿ ਇਹ ਸਾਰੀ ਪ੍ਰਕਿਰਿਆ ਜ਼ਿਲ•ੇ ਦੀਆਂ ਮੰਡੀਆਂ ਵਿੱਚ ਸਮਾਜਿਕ ਦੂਰੀ ਨੂੰ ਬਰਕਰਾਰ ਰੱਖਦੇ ਹੋਏ ਕਣਕ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜਨ ਲਈ ਅਪਣਾਇਆ ਜਾ ਰਿਹਾ ਹੈ।