ਵੇਰਕਾ,- ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਜਿਨ੍ਹਾਂ ਦੀ ਬੀਤੇ ਦਿਨੀਂ ਕੋਰੋਨਾ ਵਾਇਰਸ ਦੀ ਲਪੇਟ ਵਿਚ ਆਉਣ ਨਾਲ ਮੌਤ ਹੋ ਗਈ ਸੀ ਜਿਨ੍ਹਾਂ ਦਾ ਅੱਜ ਵੇਰਕਾ ਦੇ ਸ਼ਮਸ਼ਾਨਘਾਟ ਵਿਖੇ ਕੀਤੇ ਜਾਣ ਲਈ ਉਨ੍ਹਾਂ ਦੇ ਮ੍ਰਿਤਕ ਸਰੀਰ ਨੂੰ ਵੇਰਕਾ ਦੇ ਸ਼ਮਸ਼ਾਨਘਾਟ ਵਿਖੇ ਲਿਆਂਦੇ ਜਾਣ ਦੀ ਸੂਚਨਾ ਮਿਲਦਿਆਂ ਹੀ ਵਿਰੋਧ ਕਰਦਿਆਂ ਸ਼ਮਸ਼ਾਨਘਾਟ ਦੇ ਮੁੱਖ ਗੇਟ ਨੂੰ ਤਾਲੇ ਮਾਰ ਦਿੱਤੇ ਗਏ ਅਤੇ ਕਿਹਾ ਕਿ ਉਹ ਇੱਥੇ ਸਸਕਾਰ ਕਰਨ ਦੀ ਬਜਾਏ ਕੋਈ ਹੋਰ ਜਗ੍ਹਾ ਦੀ ਚੋਣ ਕਰਨ। ਇਸ ਮੌਕੇ ‘ਤੇ ਵੱਡੀ ਗਿਣਤੀ ‘ਚ ਪੁਲਿਸ ਅਧਿਕਾਰੀ ਤੇ ਕਰਮਚਾਰੀਆਂ ਹਾਜ਼ਰ ਸਨ। ਲੋਕਾਂ ਦੇ ਵਿਰੋਧ ਦੇ ਚਲਦਿਆ ਇੱਥੇ ਪਹੁੰਚੇ ਐੱਸ.ਡੀ.ਐਮ ਵਿਕਾਸ ਹੀਰਾ ਅਤੇ ਐੱਸ.ਪੀ ਹਰਪਾਲ ਸਿੰਘ ਰੰਧਾਵਾ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ ਕਿ ਭਾਈ ਨਿਰਮਲ ਸਿੰਘ ਜੀ ਦਾ ਅੰਤਿਮ ਸਸਕਾਰ ਵੇਰਕੇ ਦੋ ਕਿੱਲੋਮੀਟਰ ਦੀ ਦੂਰੀ ‘ਤੇ ਪਿੰਡ ਫ਼ਤਿਹਗੜ੍ਹ ਸ਼ੂਕਰ ਚੱਕ ਨੂੰ ਜਾਂਦੇ ਰਸਤੇ ਵਿਚਕਾਰ ਪੈਂਦੇ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ।