ਜਲੰਧਰ ਛਾਉਣੀ, 2 ਜਨਵਰੀ –ਥਾਣਾ ਰਾਮਾ ਮੰਡੀ ਦੇ ਅਧੀਨ ਦੇ ਗੁਰਦੁਆਰਾ ਸਿੰਘ ਸਭਾ ਰਾਮਾਂ ਮੰਡੀ ਵਾਲੀ ਗਲੀ ਵਿਚ ਰਹਿੰਦੇ ਇਕ ਵਿਅਕਤੀ ਵੱਲੋਂ ਪਿਸਤੌਲ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਗਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ਤੇ ਪੁਲਿਸ ਅਧਿਕਾਰੀ ਪਹੁੰਚ ਗਏ ਹਨ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ ਦੀ ਪਛਾਣ ਹਰਦੀਪ ਸ਼ਰਮਾ (52) ਪੁੱਤਰ ਦੀਨਾ ਨਾਥ ਸ਼ਰਮਾ ਵਜੋਂ ਹੋਈ ਹੈ, ਜਿਸ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਬਿਆਨ ਦਿੱਤੇ ਹਨ ਕਿ ਉਨ੍ਹਾਂ ਨੂੰ ਅੱਜ ਸਵੇਰ ਸਮੇਂ ਹੀ ਪਤਾ ਲੱਗਾ ਹੈ ਕਿ ਹਰਦੀਪ ਸ਼ਰਮਾ ਨੇ ਆਪਣੇ ਸਿਰ ਤੇ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਜਾਂਚ ਕਰਨ ਉਪਰੰਤ ਹੀ ਕੁੱਝ ਕਿਹਾ ਜਾ ਸਕਦਾ ਹੈ।