ਲਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ ਜਲੰਧਰ ਦੇ ਪੋਸਟ ਗ੍ਰੈਜ¨ਏਟ ਪੰਜਾਬੀ ਵਿਭਾਗ ਵੱਲੋਂ ਮਾਂ ਬੋਲੀ ਪੰਜਾਬੀ ਵਿਸ਼ੇ ਤੇ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੰਮੇਲਨ ਵਿੱਚ ਸ਼੍ਰ੍ਰੀ ਸੁਰਿੰਦਰ ਸੈਣੀ ਸਪੁੱਤਰ ਫ੍ਰੀਡਮ ਫਾਈਟਰ  ਅਜੀਤ ਸੈਣੀ ਪੀ. ਆਰ. ਓ. ਨੇਤਾ ਜੀ ਸੁਭਾਸ਼ ਚੰਦਰ ਬੋਸ ਰੰਗ¨ਨ, ਜਰਨਲ ਮੈਨੇਜਰ, ਰੋਜ਼ਾਨਾ ਅਜੀਤ, ਜਲੰਧਰ ਸਮਾਜ ਸੇਵਕ ਯ¨ਨੀਸੈੱਫ ਅਬਜ਼ਰਵਰ ਨੇ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਨਵਜੋਤ ਜੀ ਨੇ ਸ਼੍ਰੀ ਸੁਰਿੰਦਰ ਸੈਣੀ ਜੀ ਦਾ ਸਵਾਗਤ ਕੀਤਾ ਅਤੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਵਿਕਾਸ ਦੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਸਾਨੂੰ ਪੰਜਾਬੀ ਬੋਲੀ ਦੀ ਅਤੇ ਸੇਵਾ ਆਪਣੀ ਮਾਤਰ ਭ¨ਮੀ ਵਾਂਗ ਹੀ ਕਰਨੀ ਚਾਹੀਦੀ ਹੈ ।ਉਨ੍ਹਾਂ ਰਸ¨ਲ ਹਜ਼ਮ ਹੋਣ ਦੇ ਵਿਚਾਰਾਂ ਨੂੰ ਦੁਹਰਾਇਆ ਮੁੱਖ ਬੁਲਾਰੇ ਦੇ ਵਿੱਚ ਪਹੁੰਚੇ ਸ੍ਰੀ ਸੁਰਿੰਦਰ ਸੈਣੀ ਜੀ ਨੇ ਗੁਰਬਾਣੀ ਦੇ ਪ੍ਰਸੰਗ ਵਿੱਚ ਮਾਂ ਬੋਲੀ ਪੰਜਾਬੀ ਦੀ ਮਹੱਤਤਾ ਨੂੰ ਪ੍ਰਗਟਾਇਆ। ਉਨ੍ਹਾਂ ਦੱਸਿਆ ਕਿ ਚੜ੍ਹਦੇ ਅਤੇ ਲਹਿੰਦੇ ਪੰਜਾਬ ਦੀ ਪੰਜਾਬੀ ਇਕ ਸਾਂਝੀ ਮਾਂ ਬੋਲੀ ਹੈ ਇਸ ਦੇ ਨਾਲ ਉਨ੍ਹਾਂ ਸ਼ਾਹਮੁਖੀ ਤੇ ਗੁਰਮੁਖੀ ਦੇ ਅੰਤਰ ਸਬੰਧ ਤੇ ਵੀ ਚਾਨਣਾ ਪਾਇਆ। ਇਸ ਮੌਕੇ ਉਨ੍ਹਾਂ ਵਿਦਿਆਰਥਣਾਂ ਨੂੰ ਜਪੁਜੀ ਸਾਹਿਬ ਦੀ ਪਹਿਲੀ ਪੌੜੀ ਦਾ ਪਾਠ ਕਰਨ ਲਈ ਪ੍ਰੇਰਦਿਆਂ ਸਹੁੰ ਚੁਕਾਈ । ਉਹਨਾਂ ਕੇਵਲ ਪਾਠ ਕਰਨ ਹੀ ਨਹੀਂ ਬਲਕਿ ਗੁਰਬਾਣੀ ਤੇ ਅਮਲ ਕਰਨ ਲਈ ਵੀ ਜ਼ੋਰ ਦਿੱਤਾ। ਕਾਲਜ ਦੇ ਪ੍ਰਿੰਸੀਪਲ ਡਾ. ਨਵਜੋਤ ਜੀ ਨੇ ਵਿਭਾਗ ਦੇ ਮੁਖੀ ਡਾ. ਅਕਾਲ ਅੰਮ੍ਰਿਤ ਕੌਰ ਦੀ ਇਸ ਆਯੋਜਨ ਦੇ ਸਫਲਤਾਪ¨ਰਵਕ ਆਯੋਜਨ ਲਈ ਸ਼ਲਾਘਾ ਕੀਤੀ।