ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਐਮ.ਵੋਕ (ਵੈਬ ਟੈਕਨੋਲੋਜੀ ਐਂਡ ਮਲਟੀਮੀਡੀਆ) ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਰਿਸ਼ਭ ਧੀਰ ਨੇ 500 ਵਿਚੋਂ 487 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਦੂਜਾ ਸਥਾਨ ਹਾਸਲ ਕੀਤਾ। ਇਸੇ ਕਲਾਸ ਦੇ ਵਿਦਿਆਰਥੀ ਸਿਮਰਪਾਲ ਸਿੰਘ ਨੇ 476 ਅੰਕ ਪ੍ਰਾਪਤ ਕਰਕੇ ਤੀਜਾ ਅਤੇ ਵਿਦਿਆਰਥਣ ਜਯੋਤੀ ਅਤੇ ਕਾਜਲ ਨੇ ਸਾਂਝੇ ਰੂਪ ਵਿੱਚ 473 ਅੰਕ ਪ੍ਰਾਪਤ ਕਰਕੇ ਚੌਥਾ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਵਿਦਿਆਰਥੀ ਨੇ ਆਪਣੀ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਨੂੰ ਅਤੇ ਕਾਲਜ ਦੇ ਵਧੀਆ ਪੜ੍ਹਾਈ ਦੇ ਵਾਤਾਵਰਣ ਨੂੰ ਦਿੱਤਾ। ਇਸ ਮੌਕੇ ਪ੍ਰੋ. ਮਨੋਹਰ ਸਿੰਘ ਮੁਖੀ ਕੰਪਿਊਟਰ ਸਾਇੰਸ ਵਿਭਾਗ ਹਾਜ਼ਰ ਸਨ।