ਜਲੰਧਰ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਪੋਸਟ ਗਰੈਜੂਏਟ ਇਕਨਾਮਿਕਸ ਵਿਭਾਗ ਦੇ ਐਮ.ਏ. ਅਤੇ ਬੀ.ਐਸਸੀ. ਇਕਨਾਮਿਕਸ ਦੇ ਵਿਦਿਆਰਥੀਆਂ ਵੱਲੋਂ ਪਹਿਲਾ ਸਮੈਸਟਰ ਦੇ ਵਿਦਿਆਰਥੀਆਂ ਨੂੰ “ਫਰੈਸ਼ਰ ਪਾਰਟੀ” ਦਿੱਤੀ, ਜਿਸ ਵਿਚ ਕਾਲਜ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਿਨ੍ਹਾਂ ਦਾ ਸਵਾਗਤ ਵਿਭਾਗ ਦੇ ਮੁਖੀ ਪ੍ਰੋ. ਨਵਦੀਪ ਕੌਰ ਵਲੋਂ ਫੁੱਲਾਂ ਦੇ ਗੁਦਲਸਤੇ ਦੇ ਕੇ ਕੀਤਾ। ਇਸ ਫਰੈਸ਼ਰ ਪਾਰਟੀ ਵਿੱਚ ਵਿਭਾਗ ਦੇ ਸਮੂਹ ਵਿਦਿਆਰਥੀਆਂ ਵੱਲੋਂ ਗਰੁੱਪ ਡਾਂਸ, ਭੰਗੜਾ, ਸਕਿਟ, ਮਾਡਲਿੰਗ ਆਦਿ ਨੇ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਬਣਾਇਆ। ਇਸ ਮੌਕੇ ਐਮ.ਏ. ਇਕਨਾਮਿਕਸ ਦੇ ਵਿਦਿਆਰਥੀਆਂ ਵਿਚੋਂ ਮਿਸ ਫਰੈਸ਼ਰ ਰੂਹੀ ਨੂੰ, ਮਿਸਟਰ ਫਰੈਸ਼ਰ ਬਬਲਪ੍ਰੀਤ ਸਿੰਘ ਅਤੇ ਮਿਸ ਟੈਲੇਂਟਿਡ ਹਰਪ੍ਰੀਤ ਕੌਰ ਤੇ ਮਿਸਟਰ ਟੈਲੇਂਟਿਡ ਅਭਿਸ਼ੇਕ ਨੂੰ ਚੁਣਿਆ ਗਿਆ। ਇਸੇ ਤਰ੍ਹਾਂ ਬੀ.ਐਸਸੀ. ਇਕਨਾਮਿਕਸ ਦੇ ਵਿਦਿਆਰਥੀਆਂ ਵਿਚੋਂ ਮਿਸ ਫਰੈਸ਼ਰ ਆਸ਼ਮੀਨ ਕੌਰ, ਮਿਸਟਰ ਫਰੈਸ਼ਰ ਬਲਜੀਤ ਨੂੰ ਚੁਣਿਆ ਗਿਆ। ਇਨ੍ਹਾਂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ, ਵਿਭਾਗ ਦੇ ਮੁਖੀ ਪ੍ਰੋ. ਨਵਦੀਪ ਕੌਰ ਅਤੇ ਡਾ. ਐਸ.ਐਸ. ਬੈਂਸ ਨੇ ਸਨਮਾਨਿਤ ਕੀਤਾ। ਪ੍ਰਿੰਸੀਪਲ ਡਾ. ਸਮਰਾ ਵਲੋਂ ਸਮੂਹ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਉਹ ਸਖ਼ਤ ਮਿਹਨਤ, ਇਮਾਨਦਾਰੀ ਤੇ ਸੱਚੀ ਲਗਨ ਨਾਲ ਵੱਡੇ ਤੋਂ ਵੱਡੇ ਅਹੁੱਦੇ ਪ੍ਰਾਪਤ ਕਰ ਸਕਦੇ ਹਨ। ਇਸ ਲਈ ਉਨ੍ਹਾਂ ਨੂੰ ਪੜ੍ਹਾਈ ਵੱਲ ਪੂਰਾ ਧਿਆਨ ਦੇਣਾ ਚਾਹੀਦੀ ਹੈ ਅਤੇ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਵੀ ਨਿਭਾਉਣਾ ਚਾਹੀਦਾ ਹੈ। ਇਸ ਮੌਕੇ ਵਿਭਾਗ ਦੇ ਅਧਿਆਪਕ ਪ੍ਰੋ. ਸਰਬਜੀਤ ਕੌਰ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਸਿਮਰਨਜੀਤ ਕੌਰ ਅਤੇ ਵਿਭਾਗ ਦੇ ਵਿਦਿਆਰਥੀ ਹਾਜ਼ਰ ਸਨ।