ਜਲੰਧਰ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਪੋਸਟ ਗ੍ਰੈਜੂਏਟ ਕੰਪਿਊਟਰ ਸਾਇੰਸ ਅਤੇ ਆਈ. ਟੀ. ਵਿਭਾਗ ਵਲੋਂ ‘DATA ANALYITCS USING SPSS’ ਵਿਸ਼ੇ ਤੇ ਵਿਭਾਗ ਦੇ ਅਧਿਆਪਕਾਂ ਅਤੇ ਪੋਸਟ ਗ੍ਰੈਜੂਏਟ ਕਲਾਸਾਂ ਦੇ ਵਿਦਿਆਰਥੀਆਂ ਲਈ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਡਾ. ਪ੍ਰਭਾਤ ਮਿੱਤਲ ਜੋ ਕਿ ਦਿੱਲੀ ਯੂਨੀਵਰਸਿਟੀ ਵਿੱਚ ਪ੍ਰੋਫੈਸਰ ਹਨ ਇਸ ਮੌਕੇ ਤੇ ਮੁੱਖ ਮਹਿਮਾਨ ਸਨ। ਜ਼ਿਕਰਯੋਗ ਹੈ ਕਿ ਡਾ. ਮਿੱਤਲ ਪਿਛਲੇ 20 ਸਾਲਾਂ ਤੋਂ ਸਿੱਖਿਆ ਦੇ ਖੇਤਰ ਨਾਲ ਜੁੜੇ ਹੋਏ ਹਨ ਅਤੇ ਇਸ ਵਿਸ਼ੇ ਤੇ ਦੇਸ਼ ਦੇ ਵੱਖ-ਵੱਖ ਕਾਲਜ ਅਤੇ ਯੂਨੀਵਰਸਿਟੀਆਂ ਵਿੱਚ ਵਰਕਸ਼ਾਪ ਕਰਵਾ ਚੁੱਕੇ ਹਨ। ਕਾਲਜ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ, ਵਿਭਾਗ ਦੇ ਮੁੱਖੀ ਡਾ. ਮਨੋਹਰ ਸਿੰਘ ਅਤੇ ਇਕਨਾਮਿਕਸ ਵਿਭਾਗ ਦੇ ਮੁੱਖੀ ਡਾ. ਨਵਦੀਪ ਕੌਰ ਨੇ ਡਾ. ਮਿੱਤਲ ਦਾ ਫੁੱਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾ। ਇਸ ਮੌਕੇ ਤੇ ਬੋਲਦੇ ਹੋਏ ਪ੍ਰਿੰਸੀਪਲ ਡਾ. ਸਮਰਾ ਨੇ ਬੋਲਦਿਆਂ ਕਿਹਾ ਕਿ ਡਾ. ਮਿੱਤਲ ਵੱਲੋਂ ਦਿੱਤੀ ਜਾਣਕਾਰੀ ਕਾਲਜ ਦੇ ਅਧਿਆਪਕ ਅਤੇ ਪੀ.ਜੀ. ਕਲਾਸਾਂ ਦੇ ਵਿਦਿਆਰਥੀਆਂ ਲਈ ਬਹੁਤ ਹੀ ਲਾਹੇਬੰਦ ਹੈ। ਵਰਕਸ਼ਾਪ ਦੌਰਾਨ ਡਾ. ਮਿੱਤਲ ਨੇ ਡਾਟਾ ਐਨਾਲਸਿਸ ਦੇ ਖੇਤਰ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਇਸਦੀ ਲੋੜ ਹੋਰ ਵਧੇਗੀ। ਉਨ੍ਹਾਂ ਨੇ ਐਸ.ਪੀ.ਐਸ.ਐਸ. ਸਾਫਟਵੇਅਰ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਇਸ ਨੂੰ ਰਿਸਰਚ ਦੇ ਖੇਤਰ ਵਿੱਚ ਕਿਸ ਤਰ੍ਹਾਂ ਉਪਯੋਗ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਅਧਿਆਪਕਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ। ਕੰਪਿਊਟਰ ਸਾਇੰਸ ਵਿਭਾਗ ਦੇ ਮੁੱਖੀ ਡਾ. ਮਨੋਹਰ ਸਿੰਘ ਨੇ ਡਾ. ਮਿੱਤਲ ਦਾ ਧੰਨਵਾਦ ਕੀਤਾ ਅਤੇ ਸਾਰੇ ਅਧਿਆਪਕਾਂ ਨੂੰ ਮਿਲੀ ਹੋਈ ਜਾਣਕਾਰੀ ਨੂੰ ਰਿਸਰਚ ਦੇ ਖੇਤਰ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ’ਤੇ ਪ੍ਰੁੋ. ਸੰਜੀਵ ਕੁਮਾਰ ਆਨੰਦ, ਪ੍ਰੋ. ਸੰਦੀਪ ਬਸੀ, ਡਾ. ਬਲਦੇਵ ਸਿੰਘ, ਪ੍ਰੋ. ਮਨਦੀਪ ਸਿੰਘ ਭਾਟੀਆ, ਪ੍ਰੋ. ਸੰਦੀਪ ਸਿੰਘ, ਪ੍ਰੋ. ਮਨਪ੍ਰੀਤ ਸਿੰਘ, ਪ੍ਰੋ. ਗਗਨਦੀਪ ਸਿੰਘ, ਪ੍ਰੋ. ਰਤਨਾਕਰ ਮਾਨ, ਡਾ. ਦਲਜੀਤ ਕੌਰ, ਪ੍ਰੋ. ਨਵਨੀਤ ਕੌਰ, ਪ੍ਰੋ. ਅਰਚਨਾ ਵਾਲੀਆ ਅਤੇ ਵਿਭਾਗ ਦੇ ਸਾਰੇ ਅਧਿਆਪਕ ਸਾਹਿਬਾਨ ਮੌਜ਼ੂਦ ਸਨ।