ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਏ. ਹਿਸਟਰੀ ਪਹਿਲਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਜੀਨਤ ਨੇ 400 ਵਿਚੋਂ 304 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪੰਜਵਾਂ ਸਥਾਨ ਅਤੇ ਸ਼ਿਵਾਨੀ ਨੇ 300 ਅੰਕ ਪ੍ਰਾਪਤ ਕਰਕੇ ਨੌਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਉਨ੍ਹਾਂ ਇਸ ਮੌਕੇ ਕਿਹਾ ਕਿ ਇਹੋ ਜਿਹੇ ਵਿਦਿਆਰਥੀਆਂ ਦੇ ਸਦਕਾ ਹੀ ਕਿਸੇ ਸੰਸਥਾਂ ਦਾ ਨਾਂ ਉੱਚਾ ਹੁੰਦਾ ਹੈ ਅਤੇ ਸਾਨੂੰ ਇਨ੍ਹਾਂ ਵਿਦਿਆਰਥੀਆਂ ’ਤੇ ਬਹੁਤ ਮਾਣ ਹੈ। ਅਸੀਂ ਇਨ੍ਹਾਂ ਵਿਦਿਆਰਥੀਆਂ ਦੀ ਹਰ ਤਰ੍ਹਾਂ ਦੀ ਸਹਾਇਤਾ ਵੀ ਕਰਾਂਗੇ। ਇਸ ਮੌਕੇ ਡਾ. ਸੁਮਨ ਚੌਪੜਾ, ਮੁਖੀ ਹਿਸਟਰੀ ਵਿਭਾਗ, ਡਾ. ਅਮਨਦੀਪ ਕੌਰ ਅਤੇ ਡਾ. ਕਰਨਬੀਰ ਸਿੰਘ ਤੋਂ ਇਲਾਵਾ ਵਿਦਿਆਰਥੀਆਂ ਦੇ ਮਾਪੇ ਵੀ ਹਾਜ਼ਰ ਸਨ।