ਜਲੰਧਰ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੀ.ਐਸਸੀ. ਪੰਜਵਾਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥੀ ਧਾਲੀਵਾਲ ਆਨੰਦ ਨੇ 420 ਵਿਚੋਂ 399 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਕਲਾਸ ਦੀਆਂ ਵਿਦਿਆਰਥਣਾਂ ਪ੍ਰੇਰਨੀਤ ਕੌਰ ਅਤੇ ਗੁਰਪ੍ਰੀਤ ਕੌਰ ਪਲਾਹਾ ਨੇ 394 ਅੰਕ ਪ੍ਰਾਪਤ ਕਰਕੇ ਸਾਂਝੇ ਰੂਪ ਵਿਚ ਯੂਨੀਵਰਸਿਟੀ ਮੈਰਿਟ ਵਿਚੋਂ ਪੰਜਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਉਨ੍ਹਾਂ ਇਹ ਵੀ ਕਿਹਾ ਕਿ ਕਾਲਜ ਇਨ੍ਹਾਂ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰੇਗਾ ਅਤੇ ਆਉਣ ਵਾਲਿਆਂ ਨਤੀਜਿਆਂ ਵਿਚੋਂ ਵੀ ਜਿਹੜੇ ਵਿਦਿਆਰਥੀ ਯੂਨੀਵਰਸਿਟੀ ਵਿਚੋਂ ਵਿਸ਼ੇਸ਼ ਸਥਾਨ ਜਾਂ ਮੈਰਿਟ ਵਿਚ ਆਉਣਗੇ, ਉਨ੍ਹਾਂ ਨੂੰ ਵੀ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਪ੍ਰੋ. ਅਰੁਣਦੇਵ ਸ਼ਰਮਾ ਮੁਖੀ ਬਾਇਓਟੈਕਨੋਲੋਜੀ ਵਿਭਾਗ ਵੀ ਹਾਜ਼ਰ ਸਨ।