
ਜਲੰਧਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐੱਮ.ਏ. ਭੂਗੌਲ ਦੇ ਤੀਜੇ ਸਮੈਸਟਰ ਦੇ ਨਤੀਜੇ ’ਚ ਲਾਇਲਪੁਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ। ਇਸੇ ਕਲਾਸ ਦੀ ਸਰਿਤਾ ਦੇਵੀ ਨੇ ਯੂਨੀਵਰਸਿਟੀ ਵਿਚੋਂ 400 ਵਿਚੋਂ 337 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਪਹਿਲਾ ਸਥਾਨ ਅਤੇ ਸ਼ੁਸ਼ਮੀਤਾ ਨੇ 400 ਵਿਚੋਂ 336 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਦੂਜਾ, ਪ੍ਰੀਅੰਕਾਂ ਸ਼ਰਮਾ ਨੇ 335 ਅੰਕ ਪ੍ਰਾਪਤ ਕਰਕੇ ਤੀਸਰਾ ਅਤੇ ਰਮਿਤ ਕੁਮਾਰ ਨੇ 334 ਅੰਕ ਪ੍ਰਾਪਤ ਕਰਕੇ ਚੌਥਾ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਵਿਦਿਆਰਥੀਆਂ ਨੇ ਆਪਣੇ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਨੂੰ ਅਤੇ ਕਾਲਜ ਦੇ ਵਧੀਆ ਪੜ੍ਹਾਈ ਦੇ ਵਾਤਾਵਰਣ ਨੂੰ ਦਿੱਤਾ। ਇਸ ਮੌਕੇ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਗੋਪਾਲ ਸਿੰਘ ਬੁੱਟਰ ਅਤੇ ਭੂਗੌਲ ਵਿਭਾਗ ਦੇ ਅਧਿਆਪਕਾ ਡਾ. ਪੂਜਾ ਰਾਣਾ ਵੀ ਹਾਜ਼ਰ ਸਨ।