ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਮਾਸਟਰ ਇੰਨ ਟੂਰਿਜ਼ਮ ਅਤੇ ਮੈਨਜਮੈਂਟ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਅਕਾਂਕਸ਼ਾ ਨਈਅਰ ਨੇ 600 ਵਿਚੋਂ 538 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸੇ ਕਲਾਸ ਦੀ ਵਿਦਿਆਰਥਣ ਨੇਹਾ ਨੇ 519 ਅੰਕ ਪ੍ਰਾਪਤ ਕਰਕੇ ਦੂਜਾ, ਪੂਨਮ ਨੇ 517 ਅੰਕ ਪ੍ਰਾਪਤ ਕਰਕੇ ਤੀਸਰਾ, ਮਨਦੀਪ ਕੌਰ ਨੇ 512 ਅੰਕ ਪ੍ਰਾਪਤ ਕਰਕੇ ਚੌਥਾ, ਨੀਤੂ ਨੇ 502 ਅੰਕ ਪ੍ਰਾਪਤ ਕਰਕੇ ਸੱਤਵਾਂ ਅਤੇ ਦੀਕਸ਼ਾ ਨੇ 485 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਦੱਸਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਉਨ੍ਹਾਂ ਦੱਸਿਆ ਕਿ ਕਾਲਜ ਵਲੋਂ ਹੋਣਹਾਰ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਦਾਖਲੇ ਸਮੇਂ ਫੀਸਾਂ ਵਿਚ ਛੋਟ ਦਿੱਤੀ ਜਾਂਦੀ ਹੈ। ਇਸ ਮੌਕੇ ਡਾ. ਰਛਪਾਲ ਸਿੰਘ ਸੰਧੂ, ਮੁਖੀ ਕਾਮਰਸ ਵਿਭਾਗ ਅਤੇ ਪ੍ਰੋ. ਵਨੀਤ ਗੁਪਤਾ ਵੀ ਹਾਜ਼ਰ ਸਨ।