ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਲੋਂ ਮਿਤੀ 23 ਅਤੇ 24 ਅਕਤੂਬਰ 2021 ਨੂੰ ਕਰਵਾਏ ਜਾ ਰਹੇ ਪਹਿਲੇ ਭੰਗੜਾ ਵਰਲਡ ਕੱਪ ਵਿੱਚ 24 ਅਕਤੂਬਰ ਨੂੰ ਕਾਲਜ ਕੈਂਪਸ ਵਿੱਚ ਲਾਈਵ ਪੇਸ਼ਕਾਰੀ ਕਰਨ ਵਾਲੀਆ ਟੀਮਾਂ ਦੇ ਲੌਟਸ ਕੱਢੇ ਗਏ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਦੀ ਸੁਯੋਗ ਅਗਵਾਈ ਵਿੱਚ ਪ੍ਰੋ. ਜਸਰੀਨ ਕੌਰ ਡੀਨ ਅਕਾਦਮਿਕ ਮਾਮਲੇ ਤੇ ਪ੍ਰੋ. ਪਲਵਿੰਦਰ ਸਿੰਘ ਡੀਨ ਕਲਚਰਲ ਅਫੇਅਰਜ਼ ਦੁਆਰਾ ਇਸ ਭੰਗੜਾ ਵਰਲਡ ਕੱਪ ਵਿੱਚ ਭਾਗ ਲੈਣ ਵਾਲੀਆਂ ਟੀਮਾਂ/ਸੰਸਥਾਵਾਂ ਦੇ ਨੁਮਾਇੰਦਿਆਂ ਤੇ ਇੰਚਾਰਜਾਂ ਦੀ ਹਾਜ਼ਰੀ ਵਿੱਚ ਇਹ ਲੌਟਸ ਕੱਢੇ ਗਏ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਸਮੂਹ ਟੀਮਾਂ/ਸੰਸਥਾਵਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸਾਨੂੰ ਇਸ ਗੱਲ ਦਾ ਫ਼ਖਰ ਹਾਸਲ ਹੈ ਕਿ ਅਸੀਂ ਪੰਜਾਬ ਦੇ ਲੋਕਨਾਚ ਭੰਗੜੇ ਦਾ ਵਰਲਡ ਕੱਪ ਕਰਵਾ ਰਹੇ ਹਾਂ ਤੇ ਇਸ ਵਾਸਤੇ ਸਾਨੂੰ ਦੁਨੀਆਂ ਭਰ ’ਚੋ ਭਰਪੂਰ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਿਤੀ 23 ਅਕਤੂਬਰ ਨੂੰ ਭਾਰਤ ਤੋਂ ਬਾਹਰਲੇ ਦੇਸ਼ਾਂ ਦੀਆਂ ਟੀਮਾਂ ਦੇ ਆਨਲਾਈਨ ਭੰਗੜਾ ਮੁਕਾਬਲਿਆਂ ਦਾ ਸਿੱਧਾ ਪ੍ਰਸਾਰਨ ਸ਼ਾਮ 5 ਵਜੇ ਕਾਲਜ ਦੇ ਫੇਸਬੁੱਕ ਪੇਜ ਅਤੇ ਯੂਟਿਊਬ ਚੈਨਲ ’ਤੇ ਪ੍ਰਸਾਰਿਤ ਹੋਵੇਗਾ। ਇਸ ਮੌਕੇ ਸੰਸਥਾਵਾਂ/ਟੀਮਾਂ ਦੇ ਨੁਮਾਇੰਦਿਆਂ ਵੱਲੋਂ ਭੰਗੜਾ ਵਰਲਡ ਕੱਪ ਸੰੰਬੰਧੀ ਸੁਝਾਅ ਵੀ ਦਿੱਤੇ ਗਏ। ਇਸ ਮੌਕੇ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਲੁਧਿਆਣਾ, ਖ਼ਾਲਸਾ ਕਾਲਜ ਅੰਮ੍ਰਿਤਸਰ, ਚੰਡੀਗੜ੍ਹ ਯੂਨੀਵਰਸਿਟੀ, ਗੁਰੂ ਨਾਨਕ ਦੇਵ ਯੂਨੀਵਰਸਟੀ ਅੰਮ੍ਰਿਤਸਰ, ਗੁਰੂਸਰ ਸੁਧਾਰ ਕਾਲਜ, ਲੁਧਿਆਣਾ, ਖ਼ਾਲਸਾ ਕਾਲਜ ਦਿੱਲੀ, ਖ਼ਾਲਸਾ ਕਾਲਜ ਚੰਡੀਗੜ੍ਹ, ਆਰੀਆ ਕਾਲਜ ਲੁਧਿਆਣਾ ਅਤੇ ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦੀਆਂ ਟੀਮਾਂ/ਸੰਸਥਾਵਾਂ ਦੇ ਨੁਮਾਇੰਦਿਆਂ ਤੋਂ ਇਲਾਵਾ ਪ੍ਰੋ. ਹਰਜਿੰਦਰ ਸਿੰਘ ਸੇਖੋਂ, ਪ੍ਰੋ. ਗਗਨਦੀਪ ਸਿੰਘ, ਸ. ਅਰਵਿੰਦਰ ਰੰਧਾਵਾ, ਸ੍ਵਿਦਰ ਦਿਆਲਪੁਰੀ, ਜਤਿੰਦਰ ਲੰਬੜ, ਜੈਸਨਪ੍ਰੀਤ ਸਿੰਘ ਤੇ ਸੁਖਜੀਤ ਆਦਿ ਹਾਜ਼ਰ ਸਨ।