ਲਾਇਲਪੁਰ ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ਪੰਚਮ ਪਾਤਸ਼ਾਹ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ
ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਪਹਿਲਾਂ
ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਸਹਿਜ ਪਾਠ ਦੇ ਭੋਗ ਪਾਏ ਗਏ ਇਸ ਉਪਰੰਤ ਕਾਲਜ ਦੇ
ਮੇਨ ਗੇਟ ’ਤੇ ਆਉਂਦੀਆਂ ਜਾਂਦੀਆਂ ਸੰਗਤਾਂ ਨੂੰ ਸੇਵਾਦਾਰਾਂ ਵੱਲੋਂ ਸਤਿਕਾਰ ਨਾਲ ਸ਼ੀਤਲ
ਮਿੱਠੇ ਜਲ ਤੇ ਪ੍ਰਸ਼ਾਦ ਵੰਡ ਕੇ ਪੰਚਮ ਪਾਤਸ਼ਾਹ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਇਸ ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਇਸ ਸਮੇਂ ਕਾਲਜ ਦੇ ਪ੍ਰਧਾਨ
ਸਰਦਾਰਨੀ ਬਲਬੀਰ ਕੌਰ, ਪ੍ਰਬੰਧ ਕਮੇਟੀ ਦੇ ਮੈਂਬਰਾਨ, ਡੀਨ ਅਕੈਡਮਿਕ ਅਫੈਅਰਜ਼ ਪ੍ਰੋ. ਜਸਰੀਨ
ਕੌਰ, ਸਟਾਫ ਅਤੇ ਵਿਦਿਆਰਥੀਆਂ ਨੇ ਬਹੁਤ ਸ਼ਰਧਾ ਨਾਲ ਸੇਵਾ ਨਿਭਾਈ। ਪ੍ਰਿੰਸੀਪਲ ਡਾ.
ਗੁਰਪਿੰਦਰ ਸਿੰਘ ਸਮਰਾ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਸਰਦਾਰਨੀ ਬਲਬੀਰ ਕੌਰ, ਪ੍ਰਧਾਨ
ਗਵਰਨਿੰਗ ਕੌਂਸਲ ਦਾ ਦ੍ਰਿੜ ਨਿਸਚਾ, ਪਰਮਾਤਮਾ ਤੇ ਅਤੁੱਟ ਵਿਸ਼ਵਾਸ ਹੀ ਲਾਇਲਪੁਰ ਖ਼ਾਲਸਾ
ਕਾਲਜ ਦੀ ਰੂਹ ਹੈ। ਇਸ ਵਿਸ਼ਵਾਸ ਸਦਕਾ ਪਰਮਾਤਮਾ ਇਸ ਸੰਸਥਾਂ ਨੂੰ ਬੁੰਲਦੀਆਂ ਤੱਕ
ਰੌਸ਼ਨਾ ਰਿਹਾ ਹੈ। ਇਸ ਸਮੇਂ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ, ਅਧਿਆਪਕ
ਸਹਿਾਬਨ, ਨਾਨ-ਟੀਚਿੰਗ ਸਟਾਫ ਅਤੇ ਵਿਦਿਆਰਥੀਆਂ ਨੇ ਮਿਲ ਕੇ ਹਾਜ਼ਰੀ ਭਰੀ।