ਲੁਧਿਆਣਾ  :ਲੁਧਿਆਣਾ ਦੇ ਫ਼ੀਲਡ ਗੰਜ ਸਥਿਤ ਇਕ ਤਿੰਨ ਮੰਜ਼ਿਲਾ ਪਲਾਸਟਿਕ ਤੇ ਸਟੇਸ਼ਨਰੀ ਦੀ ਦੁਕਾਨ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਨੇ ਪੂਰੀ ਦੁਕਾਨ ਨੂੰ ਆਪਣੀ ਲਪੇਟ ਵਿਚ ਲੈ ਲਿਆ। ਜਿਸ ਤੋਂ ਬਾਅਦ ਪਹੁੰਚੀ ਅੱਗ ਬੁਝਾਊ ਦਸਤੇ ਦੀਆਂ ਦਰਜਨ ਭਰ ਗੱਡੀਆਂ ਨੇ ਕਈ ਘੰਟੇ ਦੀ ਮਸ਼ੱਕਤ ਬਾਅਦ ਅੱਗ ‘ਤੇ ਕਾਬੂ ਪਾਇਆ। ਅੱਗ ਲੱਗਣ ਨਾਲ ਲੱਖਾਂ ਰੁਪਏ ਦੇ ਨੁਕਸਾਨ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਪਰ ਰਾਹਤ ਵਾਲੀ ਗੱਲ ਇਹ ਰਹੀ ਕਿ ਇਸ ਵਿਚ ਕਿਸੇ ਪ੍ਰਕਾਰ ਦਾ ਜਾਨੀ ਨੁਕਸਾਨ ਨਹੀਂ ਹੋਇਆ।