ਸ਼੍ਰੀ ਚਮਕੌਰ ਸਾਹਿਬ (ਰੂਪਨਗਰ) 13 ਸਤੰਬਰ 2021  ਮਿਲੀ ਜਾਨਕਾਰਿ ਦੇ ਮੁਤਾਬਿਕ  ਵਿਧਾਨ ਸਭਾ ਹਲਕਾ ਸ਼੍ਰੀ ਚਮਕੌਰ ਸਾਹਿਬ ਤੋਂ ਸਾਬਕਾ ਕੈਬਨਿਟ ਮੰਤਰੀ ਸਵਰਗੀ ਬੀਬੀ ਸਤਵੰਤ ਕੌਰ ਸੰਧੂ ਦੇ ਸਪੁੱਤਰ ਤੇ ਸੀਨੀਅਰ ਅਕਾਲੀ ਆਗੂ ਹਰਮੋਹਣ ਸੰਧੂ ਸਾਬਕਾ ਏ.ਆਈ.ਜੀ. ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਹਰਮੋਹਣ ਸਿੰਘ ਸੰਧੂ ਦੇ ਪਿਤਾ ਸਵ.ਅਜਾਇਬ ਸਿੰਘ ਸੰਧੂ ਟਕਸਾਲੀ ਅਕਾਲੀ ਸਨ। ਆਪਣੇ ਅਸਤੀਫ਼ੇ ਦੀ ਜਾਣਕਾਰੀ ਉਨ੍ਹਾਂ ਵਲੋਂ ਫੇਸਬੁੱਕ ਰਾਹੀਂ ਸਾਂਝੀ ਕੀਤੀ ਗਈ |