ਬਠਿੰਡਾ : ਬਠਿੰਡਾ ਵਿਖੇ ਇਕ ਸ਼ਰਾਬੀ ਪੁਲਿਸ ਵਾਲੇ ਨੇ ਐਕਟੀਵਾ ਨੂੰ ਕਾਰ ਦੀ ਟੱਕਰ ਮਾਰ ਦਿੱਤੀ। ਜਿਸ ਕਾਰਨ ਐਕਟੀਵਾ ਸਵਾਰ ਇਕ ਔਰਤ ਦੀ ਮੌਤ ਹੋ ਗਈ। ਮਿ੍ਰਤਕਾ ਦੀ ਇਕ ਤਿੰਨ ਸਾਲ ਦੀ ਬੇਟੀ ਹੈ। ਇਸ ਦੌਰਾਨ ਕਿਹਾ ਜਾ ਰਿਹਾ ਹੈ ਕਿ ਪੁਲਿਸ ਮੁਲਾਜ਼ਮਾਂ ਵਲੋਂ ਵੀ ਸਹਿਯੋਗ ਨਹੀਂ ਕੀਤਾ ਜਾ ਰਿਹਾ ਹੈ ਤੇ ਦੋਸ਼ੀ ਪੁਲਿਸ ਵਾਲੇ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।