ਭਾਰਤ ਦੀ ਵਿਰਾਸਤ ਅਤੇ ਆਟੋਨੌਮਸ ਸੰਸਥਾ, ਇੰਡੀਆ ਟੁਡੇ ਮੈਗਜ਼ੀਨ ਦੇ ਬੈਸਟ ਕਾਲਜਿਸ ਸਰਵੇਖਣ 2021 ਵਿੱਚੋਂ ਪੰਜਾਬ ਦੇ ਨੰਬਰ 1 ਆਟੋਨੌਮਸ ਕਾਲਜ ਅਤੇ ਟਾਪ ਨੈਸ਼ਨਲ ਰੈਂਕਿੰਗ ਪ੍ਰਾਪਤ, ਮਹਿਲਾ ਸਸ਼ਕਤੀਕਰਨ ਦੀ ਸੀਟ, ਕੰਨਿਆ ਮਹਾਂਵਿਦਿਆਲਾ, ਜਲੰਧਰ ਦੇ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ ਜ਼ੂਲੌਜੀ ਦੀਆਂ ਐਮ.ਐਸ.ਸੀ. ਜ਼ੂਲੌਜੀ ਸਮੈਸਟਰ ਤੀਜਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰੀਖਿਆ ਨਤੀਜਾ ਹਾਸਿਲ ਕਰਕੇ ਵਿਦਿਆਲਾ ਦਾ ਮਾਣ ਵਧਾਇਆ। ਵਿਦਿਆਲਾ ਨੂੰ ਪ੍ਰਾਪਤ ਆਟੋਨੌਮਸ ਦਰਜੇ ਦੇ ਅੰਤਰਗਤ ਆਯੋਜਿਤ ਹੋਈਆਂ ਇਨ੍ਹਾਂ ਪ੍ਰੀਖਿਆਵਾਂ ਦੇ ਨਤੀਜਿਆਂ ਵਿੱਚ ਆਪਣੀ ਮਿਹਨਤ ਅਤੇ ਲਗਨ ਦਾ ਪ੍ਰਮਾਣ ਪੇਸ਼ ਕਰਦੇ ਹੋਏ ਲਿਪਸਾ ਨੇ 92.42% ਅੰਕਾਂ ਦੇ ਨਾਲ ਪਹਿਲਾ ਸਥਾਨ ਹਾਸਿਲ ਕੀਤਾ। ਅਕਾਂਕਸ਼ਾ 90.10% ਅੰਕ ਪ੍ਰਾਪਤ ਕਰਕੇ ਦੂਸਰੇ ਸਥਾਨ ‘ਤੇ ਰਹੀ ਜਦਕਿ ਸੋਨਲਪ੍ਰੀਤ ਕੌਰ ਨੇ 87.37% ਅੰਕਾਂ ਨਾਲ ਤੀਸਰਾ ਸਥਾਨ ਆਪਣੇ ਨਾਮ ਕਰਵਾਇਆ। ਵਰਨਣਯੋਗ ਹੈ ਕਿ ਇਸ ਕਲਾਸ ਦੀਆਂ ਸਮੂਹ ਵਿਦਿਆਰਥਣਾਂ ਨੇ ਇਹ ਪ੍ਰੀਖਿਆ ਡਿਸਟਿੰਕਸ਼ਨ ਸਹਿਤ ਪਾਸ ਕੀਤੀ। ਵਿਦਿਆਲਾ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਇਸ ਸ਼ਾਨਦਾਰ ਪ੍ਰੀਖਿਆ ਨਤੀਜੇ ਲਈ ਦੇ ਲਈ ਹੋਣਹਾਰ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਜ਼ੂਲੌਜ਼ੀ ਵਿਭਾਗ ਦੁਆਰਾ ਵਿਦਿਆਰਥਣਾਂ ਨੂੰ ਪ੍ਰਦਾਨ ਕੀਤੇ ਜਾਂਦੇ ਉਚਿਤ ਮਾਰਗਦਰਸ਼ਨ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਦੇ ਲਈ ਕੀਤੇ ਜਾਂਦੇ ਯਤਨਾਂ ਦੀ ਸ਼ਲਾਘਾ ਕੀਤੀ ।